ਸੁਖਵਿੰਦਰ ਸਿੰਘ ਧਾਲੀਵਾਲ ਕਿਸਾਨ ਸੈੱਲ ਪੰਜਾਬ ਦੇ ਸਕੱਤਰ ਨਿਯੁਕਤ
ਪੱਤਰ ਪ੍ਰੇਰਕ
ਸ਼ਹਿਣਾ, 2 ਜੁਲਾਈ
ਕਸਬਾ ਸ਼ਹਿਣਾ ਦੇ ਸਰਗਰਮ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਨੂੰ ਕਾਂਗਰਸ ਪਾਰਟੀ ਵੱਲੋਂ ਕਿਸਾਨ ਸੈੱਲ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਯਤਨਾਂ ਸਦਕਾ ਆਲ ਇੰਡੀਆ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਕਿਸਾਨ ਸੈੱਲ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਮਿੱਠਾ ਨੇ ਕੀਤੀ ਹੈ। ਉਨ੍ਹਾਂ ਸੁਖਵਿੰਦਰ ਸਿੰਘ ਧਾਲੀਵਾਲ ਨੂੰ ਨਿਯੁਕਤੀ ਪੱਤਰ ਸੌਂਪਿਆ।
ਸੁਖਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਕਾਂਗਰਸ ਪਾਰਟੀ ਲਈ ਲੰਮੇ ਸਮੇਂ ਤੋਂ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਕਾਂਗਰਸ ਪਾਰਟੀ ਦੇ ਹਰ ਹੁਕਮ ਦੀ ਪਾਲਣਾ ਕਰਦਾ ਹੈ ਅਤੇ ਹੁਣ ਵੀ ਕਿਸਾਨ ਸੈੱਲ ਕਾਂਗਰਸ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਮਨਜੀਤ ਸਿੰਘ, ਸਵਰਨ ਸਿੰਘ ਸਰਾ, ਸ਼ਨਕਦੀਪ ਸਿੰਘ ਸੰਧੂ, ਗਿਆਨ ਚੰਦ ਸ਼ਰਮਾ ਮੈਂਬਰ ਬਲਾਕ ਸਮਿਤੀ ਤੇ ਹੋਰ ਆਗੂ ਹਾਜ਼ਰ ਸਨ।