ਸੁਨਿਆਰੇ ’ਤੇ ਗੋਲੀ ਚਲਾਈ
05:13 AM Mar 13, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਮਾਰਚ
ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ਵਿੱਚ ਅੱਜ ਉਸ ਵੇਲੇ ਡਰ ਤੇ ਤਣਾਅ ਵਾਲਾ ਮਾਹੌਲ ਬਣ ਗਿਆ, ਜਦੋਂ ਕੁਝ ਹਥਿਆਰਬੰਦ ਨੌਜਵਾਨਾਂ ਨੇ ਇੱਕ ਸੁਨਿਆਰੇ ’ਤੇ ਗੋਲੀ ਚਲਾ ਦਿੱਤੀ। ਇਸ ਸੁਨਿਆਰੇ ਦੀ ਪਛਾਣ ਵਿਸ਼ਾਲ ਸ਼ੂਰ ਵਜੋਂ ਹੋਈ ਹੈ। ਘਟਨਾ ਵਾਲੀ ਥਾਂ ਤੋਂ ਕੁਝ ਦੂਰੀ ’ਤੇ ਹੀ ਪੁਲੀਸ ਥਾਣਾ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਇਹ ਵਿਅਕਤੀ ਆਪਣੀ ਸੁਨਿਆਰੇ ਦੀ ਦੁਕਾਨ ਖੋਲ੍ਹ ਰਿਹਾ ਸੀ। ਵਿਸ਼ਾਲ ਨਾਂ ਦਾ ਇਹ ਸੁਨਿਆਰਾ ਭਾਜਪਾ ਨਾਲ ਸਬੰਧਤ ਹੈ। ਉਸ ਉੱਪਰ ਚਲਾਈ ਗਈ ਗੋਲੀ ਦੌਰਾਨ ਉਸ ਦਾ ਵਾਲ ਵਾਲ ਬਚਾਇਆ ਹੋਇਆ ਹੈ। ਘਟਨਾ ਤੋਂ ਬਾਅਦ ਹਮਲਾਵਰ ਮੋਟਰਸਾਈਕਲ ਤੇ ਭੱਜਣ ਵਿੱਚ ਸਫਲ ਹੋ ਗਏ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਪੁਲੀਸ ਦੇ ਸਹਾਇਕ ਕਮਿਸ਼ਨਰ ਅਰਵਿੰਦ ਮੀਨਾ ਨੇ ਕਿਹਾ ਕਿ ਜਾਂਚ ਵਾਸਤੇ ਛੇ ਟੀਮਾਂ ਬਣਾਈਆਂ ਗਈਆਂ ਹਨ। ਪੁਲੀਸ ਨੂੰ ਘਟਨਾ ਸਥਾਨ ਤੋਂ ਇੱਕ ਕਾਰਤੂਸ ਵੀ ਬਰਾਮਦ ਹੋਇਆ ਹੈ।
Advertisement
Advertisement
Advertisement