ਮੁਕੰਦ ਸਿੰਘ ਚੀਮਾਸੰਦੌੜ, 30 ਨਵੰਬਰਸਕੂਲ ਆਫ ਐਮੀਨੈਂਸ ਸੰਦੌੜ ਵਿੱਚ ਪ੍ਰਿੰਸੀਪਲ ਦਲਬੀਰ ਸਿੰਘ ਦੀ ਅਗਵਾਈ ਹੇਠ ਕਵੀ ਸੁਰਜੀਤ ਪਾਤਰ ਦੀ ਯਾਦ ’ਚ ਕਵਿਤਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪਹਿਲੇ ਗਰੁੱਪ ’ਚ ਹਰਸਿਮਰਨ ਕੌਰ ਜਮਾਤ ਛੇਵੀਂ ਨੇ ਪਹਿਲਾ, ਮਨਵੀਰ ਕੌਰ ਜਮਾਤ ਸੱਤਵੀਂ ਨੇ ਦੂਜਾ ਅਤੇ ਨਵਨੀਤ ਕੌਰ ਛੇਵੀਂ ਅਤੇ ਨੀਰੂ ਸੱਤਵੀਂ ਕਲਾਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਗਰੁੱਪ ਵਿਚ ਵੀਰਪਾਲ ਕੌਰ ਸੰਧੂ ਜਮਾਤ ਬਾਰ੍ਹਵੀਂ ਨੇ ਪਹਿਲਾ, ਤਾਨੀਆ ਜਮਾਤ ਬਾਰ੍ਹਵੀਂ ਨੇ ਦੂਜਾ ਅਤੇ ਗੁਰਮਨ ਸਿੰਘ, ਗੁਰਸ਼ਰਨ ਸਿੰਘ ਲੋਟੇ ਜਮਾਤ ਦਸਵੀਂ ਅਤੇ ਬਲਵੰਤ ਸਿੰਘ ਜਮਾਤ ਬਾਰ੍ਹਵੀਂ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਦਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੁੜਨ ਦੀ ਸਿੱਖਿਆ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਜਜਮੈਂਟ ਦੀ ਭੂਮਿਕਾ ਜਸਪ੍ਰੀਤ ਕੌਰ, ਕਰਮਜੀਤ ਕੌਰ, ਜਤਿੰਦਰ ਕੌਰ ਅਤੇ ਹਰਪ੍ਰੀਤ ਕੌਰ ਨੇ ਨਿਭਾਈ। ਸਟੇਜ ਦੀ ਭੂਮਿਕਾ ਨਾਇਬ ਸਿੰਘ ਅਤੇ ਗੁਰਮੀਤ ਸਿੰਘ ਨੇ ਨਿਭਾਈ। ਇਸ ਮੌਕੇ ਅਮਨਦੀਪ ਸਿੰਘ, ਬਲਵਿੰਦਰ ਸਿੰਘ ਤੇ ਇਕਬਾਲ ਸਿੰਘ ਆਦਿ ਹਾਜ਼ਰ ਸਨ।