ਸੂਬਾ ਪੱਧਰੀ ਨੈੱਟਬਾਲ ਚੈਂਪੀਅਨਸ਼ਿਪ ’ਚ ਬਰਨਾਲਾ ਪਹਿਲੇ ਸਥਾਨ ’ਤੇ
04:30 AM Apr 08, 2025 IST
Advertisement
ਕੁਲਦੀਪ ਸੂਦ
ਹੰਢਿਆਇਆ, 7 ਅਪਰੈਲ
ਹੰਢਿਆਇਆ ਵਿੱਚ ਜ਼ਿਲ੍ਹਾ ਨੈੱਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਸੂਬਾ ਪੱਧਰੀ ਸੀਨੀਅਰ ਨੈੱਟਬਾਲ ਚੈਂਪੀਅਨਸ਼ਿਪ ਦੇ ਪੁਰਸ਼ ਵਰਗ ਵਿੱਚ ਬਰਨਾਲਾ ਦੀ ਟੀਮ ਪਹਿਲੇ ਸਥਾਨ ’ਤੇ ਰਹੀ। ਬਠਿੰਡਾ ਅਤੇ ਮੁਕਤਸਰ ਸਾਹਿਬ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਮਹਿਲਾ ਵਰਗ ਵਿੱਚ ਫਾਜ਼ਿਲਕਾ ਦੀ ਟੀਮ ਨੇ ਬਾਜ਼ੀ ਮਾਰੀ, ਜਦਕਿ ਮੁਕਤਸਰ ਸਾਹਿਬ ਦੀ ਟੀਮ ਦੂਜੇ ਅਤੇ ਬਰਨਾਲਾ ਦੀ ਟੀਮ ਤੀਜੇ ਸਥਾਨ ’ਤੇ ਰਹੀ।
ਜ਼ਿਲ੍ਹਾ ਨੈੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਢੀਂਡਸਾ ਅਤੇ ਜਨਰਲ ਸਕੱਤਰ ਗਗਨਦੀਪ ਸਿੰਗਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ।
Advertisement
Advertisement
Advertisement
Advertisement