ਸੇਂਟ ਕਬੀਰ ਸਕੂਲ ਵਿੱਚ ਗ੍ਰੈਜੂਏਸ਼ਨ ਸਮਾਰੋਹ
05:03 AM Feb 03, 2025 IST
Advertisement
ਭੁੱਚੋ ਮੰਡੀ: ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਦੇ ਪ੍ਰਾਇਮਰੀ ਬਲਾਕ ਵਿੱਚ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ। ਇਸ ਦਾ ਉਦਘਟਨ ਮੁੱਖ ਮਹਿਮਾਨ ਡਾ. ਮਿੰਨੀ ਬੇਦੀ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਰੋਹ ਬੱਚਿਆਂ ਅਤੇ ਮਾਪਿਆਂ ਲਈ ਯਾਦਗਾਰੀ ਪਲ ਹਨ। ਸੋਨੀਆ ਧਵਨ ਨੇ ਬੱਚਿਆਂ ਅਤੇ ਮਾਪਿਆਂ ਦਾ ਸਵਾਗਤ ਕੀਤਾ। ਇਸ ਮੌਕੇ ਬੱਚਿਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਨੇ ਆਪਣੀ ਜਮਾਤ, ਪੜ੍ਹਾਈ ਅਤੇ ਅਧਿਆਪਕਾਂ ਦੇ ਸਹਿਯੋਗ ਸਬੰਧੀ ਆਪਣੇ ਅਨੁਭਵ ਪੇਸ਼ ਕੀਤੇ। ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਸਕੂਲ ਦੇ ਐਮਡੀ ਪ੍ਰੋਫੈਸਰ ਐਮਐਲ ਅਰੋੜਾ ਨੇ ਮਾਪਿਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕAdvertisement
Advertisement
Advertisement