ਹੁਸ਼ਿਆਰ ਸਿੰਘ ਰਾਣੂਮਾਲੇਰਕੋਟਲਾ, 6 ਜੂਨਮੁੱਖ ਮੰਤਰੀ ਫੀਲਡ ਅਫ਼ਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਵੱਲੋਂ ਰਾਏਕੋਟ ਰੋਡ ਸਥਿਤ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਸੇਵਾ ਕੇਂਦਰ ਵਿਖੇ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਲੋਕਾਂ ਨਾਲ ਗੱਲਬਾਤ ਵੀ ਕੀਤੀ।ਉਨ੍ਹਾਂ ਚੈਕਿੰਗ ਦੌਰਾਨ ਪਾਈਆਂ ਊਣਤਾਈਆਂ ਤੁਰੰਤ ਦੂਰ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਮੌਕੇ ’ਤੇ ਹੀ ਦੋ ਕਰਮਚਾਰੀਆਂ ਦੇ ਤਬਾਦਲੇ ਕਰਨ ਦੇ ਨਿਰਦੇਸ਼ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਨੂੰ ਦਿੱਤੇ। ਉਨ੍ਹਾਂ ਸੇਵਾ ਕੇਂਦਰਾਂ ’ਤੇ ਤਾਇਨਾਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਨਿਰਧਾਰਿਤ ਸਮੇਂ ਵਿੱਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ, ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਆਪਣੀ ਵਾਰੀ ਅਨੁਸਾਰ ਸੇਵਾ ਦੇਣ ਨੂੰ ਯਕੀਨੀ ਬਣਾਇਆ ਜਾਵੇ। ਅਜਿਹਾ ਨਾ ਕਰਨ ਦੀ ਸੁਰਤ ਵਿੱਚ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਸੇਵਾ ਕੇਂਦਰ ਵਿੱਚ ਸੇਵਾ ਲੈਣ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਕਈ ਸੇਵਾਵਾਂ ਨੂੰ ਫਾਰਮ ਭਰਨ ਤੋਂ ਮੁਕਤ ਕੀਤਾ ਹੈ ਅਤੇ ਆਮ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਂ ਜੋੜਨ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਤੇ ਸੰਪਤੀ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਲੈਣ ਲਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਨਾਗਰਿਕ ਘਰ ਬੈਠੇ ਹੀ 1076 ’ਤੇ ਕਾਲ ਕਰਕੇ ਸੇਵਾਵਾਂ ਦਾ ਲਾਭ ਲੈ ਸਕਦੇ ਹਨ।