For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਇਕ ਜ਼ਖ਼ਮੀ

08:37 AM May 09, 2025 IST
ਸੜਕ ਹਾਦਸੇ ’ਚ ਇਕ ਜ਼ਖ਼ਮੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਮਈ
ਇੱਥੋਂ ਦੇ 66 ਕੇਵੀ ਲਾਈਟ ਪੁਆਇੰਟ ਦੇ ਨਜ਼ਦੀਕ ਤੇਜ਼ ਰਫ਼ਤਾਰ ਕਾਰ ਨੇ ਬੁਲੇਟ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ ਹੈ। ਇਸ ਟੱਕਰ ਦੌਰਾਨ ਬੁਲੇਟ ਸਵਾਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਦੀ ਪਛਾਣ ਕ੍ਰਿਸ਼ਨ ਵਾਸੀ ਸੈਕਟਰ-25 ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-11 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਦਿੱਲੀ ਨੰਬਰ ਦੀ ਗੱਡੀ ਵਿੱਚ ਸਵਾਰ ਵਿਅਕਤੀ ਨੇ ਉਸ ਦੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ ਹੈ। ਥਾਣਾ ਸੈਕਟਰ-11 ਦੀ ਪੁਲੀਸ ਨੇ ਕਾਰ  ਚਾਲਕ ਮਨਿੰਦਰ ਕੁਮਾਰ ਵਾਸੀ ਦਿੱਲੀ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Advertisement
Author Image

Sukhjit Kaur

View all posts

Advertisement