ਸੜਕ ਹਾਦਸੇ ’ਚ ਪਤੀ ਹਲਾਕ, ਪਤਨੀ ਜ਼ਖ਼ਮੀ
ਪਰਸ਼ੋਤਮ ਬੱਲੀ
ਬਰਨਾਲਾ, 3 ਫਰਵਰੀ
ਇੱਥੋਂ ਨੇੜਲੇ ਪਿੰਡ ਸੇਖਾ ਵਿੱਚ ਪੈਟਰੋਲ ਪੰਪ ਨੇੜੇ ਕਬਾੜ ਦੇ ਨਾਲ ਭਰੇ ਕੈਂਟਰ ਦੇ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਪਤੀ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਬਰਨਾਲਾ ਵੱਲੋਂ ਤੋਂ ਕਬਾੜ ਦਾ ਭਰਿਆ ਕੈਂਟਰ ਪਿੰਡ ਸੇਖਾ ਵੱਲ ਜਾ ਰਿਹਾ ਸੀ। ਇਹ ਕੈਂਟਰ ਚਾਲਕ ਜਦੋਂ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਮੋਟਰਸਾਈਕਲ ਸਵਾਰ ਸੜਕ ਤੋਂ ਹੇਠ ਖਤਾਨਾਂ ’ਚ ਡਿੱਗ ਗਏ। ਇਸ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸ ਦੀ ਪਤਨੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ।
ਘਟਨਾ ਸਥਾਨ ’ਤੇ ਪੁੱਜੇ ਥਾਣਾ ਸਦਰ ਬਰਨਾਲਾ ਦੇ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ (45) ਪੁੱਤਰ ਚੰਦ ਸਿੰਘ ਵਾਸੀ ਪਿੰਡ ਈਨਾ ਬਾਜਵਾ ਤੇ ਉਸ ਦੀ ਪਤਨੀ ਜਸਵਿੰਦਰ ਕੌਰ ਮੋਟਰਸਾਈਕਲ ’ਤੇ ਬਰਨਾਲਾ ਵੱਲ ਜਾ ਰਹੇ ਸਨ। ਉਹ ਜਦੋਂ ਪਿੰਡ ਸੇਖਾ ਤੋਂ ਥੋੜ੍ਹੀ ਦੂਰੀ ’ਤੇ ਪੈਟਰੋਲ ਪੰਪ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਕੈਂਟਰ ਨਾਲ ਟੱਕਰ ਹੋ ਗਈ। ਇਸ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਘਟਨਾ ਸਥਾਨ ’ਤੇੇ ਹੀ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿੱਚ ਰਖਵਾ ਦਿੱਤਾ ਹੈ। ਜਸਵਿੰਦਰ ਕੌਰ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਕੈਂਟਰ ਚਾਲਕ ਸੰਦੀਪ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।