ਸੜਕ ਹਾਦਸੇ ਵਿੱਚ ਨੌਜਵਾਨ ਹਲਾਕ
05:08 AM Feb 04, 2025 IST
Advertisement
ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ’ਤੇ ਮੈਟਰੋ ਸਟੋਰ ਨੇੜੇ ਇੱਕ 34 ਸਾਲਾ ਵਿਅਕਤੀ ਓਮ ਪ੍ਰਕਾਸ਼ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਸੈਕਟਰ-55 ਦੇ ਪਲਸੋਰਾ ਦਾ ਰਹਿਣ ਵਾਲਾ ਸੀ। ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਕਿਹਾ ਡਰਾਈਵਰ ਗੱਡੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਗੱਡੀ ਦਾ ਨੰਬਰ ਨੋਟ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਕੇ ਵਾਹਨ ਦੇ ਨੰਬਰ ਦੇ ਆਧਾਰ ’ਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement