For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਹਲਾਕ

06:00 AM May 11, 2025 IST
ਸੜਕ ਹਾਦਸੇ ਵਿੱਚ ਹਲਾਕ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਮਈ
ਥਾਣਾ ਜੋਧੇਵਾਲ ਦੇ ਇਲਾਕੇ ਨੂਰਵਾਲਾ ਰੋਡ ਸਥਿਤ ਢਿੱਲੋਂ ਗਰਾਊਂਡ ਕੋਲ ਇੱਕ ਪੈਦਲ ਜਾ ਰਹੇ ਵਿਅਕਤੀ ਦੀ ਇੱਕ ਈ-ਰਿਕਸ਼ਾ ਨਾਲ ਟੱਕਰ ਹੋਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਫ਼ਾਈ ਸੇਵਕ ਰਾਮ ਨਾਥ ਪੈਦਲ ਨੂਰਵਾਲਾ ਰੋਡ ’ਤੇ ਜਾ ਰਿਹਾ ਸੀ, ਜਦੋਂ ਢਿੱਲੋਂ ਗਰਾਊਂਡ ਕੋਲ ਅਣਪਛਾਤੇ ਈ-ਰਿਕਸ਼ਾ ਚਾਲਕ ਨੇ ਉਸ ਨੂੰ ਫੇਟ ਮਾਰ ਦਿੱਤੀ ਤੇ ਫਰਾਰ ਹੋ ਗਿਆ। ਸਖ਼ਤ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਡੀਐੱਮਸੀ ਹਸਪਤਾਲ ਦਾਖ਼ਲ ਕਰਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।

Advertisement

Advertisement
Advertisement
Advertisement
Author Image

Inderjit Kaur

View all posts

Advertisement