For the best experience, open
https://m.punjabitribuneonline.com
on your mobile browser.
Advertisement

ਸੰਗਰੂਰ ਡੀਸੀ ਤੇ ਐੱਸਐੱਸਪੀ ਦਫ਼ਤਰ ’ਚ ਕੰਟਰੋਲ ਰੂਮ ਸਥਾਪਤ

05:26 AM May 09, 2025 IST
ਸੰਗਰੂਰ ਡੀਸੀ ਤੇ ਐੱਸਐੱਸਪੀ ਦਫ਼ਤਰ ’ਚ ਕੰਟਰੋਲ ਰੂਮ ਸਥਾਪਤ
ਸੰਗਰੂਰ ਸ਼ਹਿਰ ’ਚ ਦੁਕਾਨ ਤੋਂ ਰਾਸ਼ਨ ਖਰੀਦਦੇ ਹੋਏ ਲੋਕ।
Advertisement

ਸਰਬਜੀਤ ਸਿੰਘ ਭੰਗੂ/ਗੁਰਦੀਪ ਸਿੰਘ ਲਾਲੀ
ਪਟਿਆਲਾ/ਸੰਗਰੂਰ, 8 ਮਈ
ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਭਰੇ ਹਾਲਾਤ ਦੇ ਮੱਦੇਨਜ਼ਰ ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹਿਰ ’ਚ ਹਾਲਾਤ ਦਾ ਜਾਇਜ਼ਾ ਲਿਆ।
ਸੰਗਰੂਰ ਜ਼ਿਲ੍ਹੇ ਵਿਚ ਕਿਸੇ ਵੀ ਤਰਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ, ਆਮ ਲੋਕਾਂ ਵਲੋਂ ਕਿਸੇ ਵੀ ਤਰਾਂ ਦੀ ਜਾਣਕਾਰੀ ਪ੍ਰਸ਼ਾਸਨ ਕੋਲੋਂ ਲੈਣ ਜਾਂ ਦੇਣ ਲਈ ਅਤੇ ਜ਼ਿਲ੍ਹਾ ਨਿਵਾਸੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੰਟਰੌਲ ਰੂਮ ਸਥਾਪਤ ਕੀਤਾ ਗਿਆ ਉਥੇ ਐੱਸਐੱਸਪੀ ਦਫ਼ਤਰ ਸੰਗਰੂਰ ਦੇ ਦਫ਼ਤਰ ਵਿੱਚ ਵੀ ਕੰਟਰੋਲ ਰੂਮ ਬਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਕੰਟਰੋਲ ਰੂਮ ਦਾ ਨੰਬਰ 01672-234128 ਹੈ ਜਦੋਂ ਕਿ ਐੱਸਐੱਸਪੀ ਸੰਗਰੂਰ ਦੇ ਦਫ਼ਤਰ ਦੇ ਕੰਟਰੋਲ ਰੂਮ ਦੇ ਨੰਬਰ 80545-45100 ਅਤੇ 80545-45200 ਹਨ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹਾ ਸੰਗਰੂਰ ਵਿਚ ਆਤਿਸ਼ਬਾਜ਼ੀ, ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਚਲਾਉਣ ਉਪਰ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਟੀ ਬੈਨਿਥ ਆਈਏਐੱਸ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈ ਜਾਂਦੀ ਆਤਿਸ਼ਬਾਜੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਸ਼ਾਮਲ ਹਨ, ਦੇ ਚਲਾਉਣ ਉਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 8 ਮਈ ਤੋਂ 4 ਜੂਨ ਤੱਕ ਲਾਗੂ ਰਹਿਣਗੇ।

Advertisement

ਜ਼ਿਲ੍ਹਾ ਮੈਜਿਸਟ੍ਰੇਟ ਟੀ ਬੈਨਿਥ ਨੇ ਕਿਹਾ ਕਿ ਕੰਟਰੋਲ ਰੂਮ ਤੋਂ ਕੋਈ ਵੀ ਵਿਅਕਤੀ ਕਿਸੇ ਕਿਸਮ ਦੀ ਜਾਣਕਾਰੀ ਹਾਸਲ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਅਫ਼ਵਾਹਾਂ ਵੱਲ ਧਿਆਨ ਨਾ ਦੇਣ। ਜੇਕਰ ਕਿਸੇ ਅਫਵਾਹ ਬਾਰੇ ਪਤਾ ਲੱਗਦਾ ਹੈ ਤਾਂ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਆਮ ਵਾਂਗ ਹਨ। ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਕੋਈ ਰਾਸ਼ਨ, ਸਬਜ਼ੀ ਦੀ ਜਮਾਂਖੋਰੀ ਕਰਨ ਦੀ ਲੋੜ ਨਹੀਂ ਹੈ।

Advertisement
Advertisement

ਪਟਿਆਲਾ ਸ਼ਹਿਰ ਵਿੱਚ ਜਾਇਜ਼ਾ ਲੈਂਦੇ ਹੋਏ ਡੀਸੀ ਪ੍ਰੀਤੀ ਯਾਦਵ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੰਜੀਦਾ ਹੈ, ਇਸ ਲਈ ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਉਪਰ ਯਕੀਨ ਨਾ ਕਰਨ ਸਗੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਅਧਿਕਾਰਤ ਸਰੋਤਾਂ ਰਾਹੀਂ ਮੁਹੱਈਆ ਕਰਵਾਈ ਜਾਣ ਵਾਲੀ ਜਾਣਕਾਰੀ ਉਪਰ ਹੀ ਯਕੀਨ ਕਰਨ। ਉਨ੍ਹਾਂ 7 ਮਈ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਬਲੈਕ ਆਊਟ ਤੇ ਨਾਗਰਿਕ ਸੁਰੱਖਿਆ ਦੀ ਕਰਵਾਈ ਗਈ ਮੌਕ ਡਰਿੱਲ ਦੌਰਾਨ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਐਕਟ 1955 ਦੇ ਉਪਬੰਧਾਂ ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023 ਦੀ ਧਾਰਾ 163 ਦੇ ਤਹਿਤ ਸਖ਼ਤ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਕੰਟਰੋਲ ਰੂਮ ਅਤੇ ਵਿਭਾਗ ਦੇ ਸੰਪਰਕ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ, ਪੈਟਰੋਲ/ਡੀਜ਼ਲ): 0175-2311318, 98760-72078। ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ): 0175-2970225, 94170-55347। ਮੰਡੀ ਬੋਰਡ (ਸਬਜ਼ੀਆਂ, ਮੰਡੀ ਨਾਲ ਸਬੰਧਤ ਸਮਾਨ): 98152-60721, ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦਾ ਚਾਰਾ): 98558-00145, 97795-89556। ਉਨਾਂ ਕਿਹਾ ਕਿ ਜਨਤਕ ਹਿੱਤ ਵਿੱਚ ਜਾਰੀ ਹੁਕਮ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਮੰਨਿਆ ਜਾਵੇਗਾ।

ਬਲੈਕਆਊਟ ਦੇ ਹੁਕਮਾਂ ਦੀਆਂ ਠੇਕਿਆਂ ਨੇ ਉਡਾਈਆਂ ਧੱਜੀਆਂ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਜ਼ਿਲ੍ਹੇ ਅੰਦਰ ਬਲੈਕ ਆਊਟ ਦੇ ਦਿੱਤੇ ਹੁਕਮਾਂ ਦੀਆਂ ਰਾਜਪੁਰਾ ਸ਼ਹਿਰ ਵਿਚ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ। ਬਲੈਕ ਆਊਟ ਰਾਤ 9 ਵਜੇ ਤੋਂ ਸਵਾ 9 ਵਜੇ ਤੱਕ ਰਿਹਾ। ਠੇਕੇਦਾਰ 15 ਮਿੰਟ ਲਈ ਵੀ ਠੇਕੇ ਦੀਆਂ ਲਾਈਟਾਂ ਬੰਦ ਨਹੀਂ ਕਰ ਸਕੇ। ਸ਼ਹਿਰ ਵਿਚ ਜਿੰਨੇ ਵੀ ਸ਼ਰਾਬ ਦੇ ਠੇਕੇ ਸਨ, ਉੱਥੇ ਨਾ ਕੇਵਲ ਅੰਦਰ ਦੀਆਂ ਲਾਈਟਾਂ ਬਲਕਿ ਠੇਕੇ ਨੂੰ ਸਜਾਉਣ ਲਈ ਲਗਾਈਆਂ ਲਾਈਟਾਂ ਦੀਆਂ ਲੜੀਆਂ ਵੀ ਬਲਦੀਆਂ ਰਹੀਆਂ। ਰੇਲਵੇ ਸਟੇਸ਼ਨ ਰਾਜਪੁਰਾ ਦੇ ਬਾਹਰ ਲੱਗੀਆਂ ਹਾਈ ਮਾਸਕ ਸਟਰੀਟ ਲਾਈਟਾਂ ਅਤੇ ਸ਼ਹਿਰ ਵਿਚ ਲੱਗੇ ਮੋਬਾਈਲ ਟਾਵਰਾਂ ਦੀਆਂ ਲਾਈਟਾਂ ਵੀ ਬਲਦੀਆਂ ਰਹੀਆਂ। ਇੰਡੀਅਨ ਫਾਰਮਜ਼ ਅਤੇ ਲੇਬਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਉਪਕਾਰ ਸਿੰਘ, ਵਾਤਾਵਰਣ ਪ੍ਰੇਮੀ ਭੁਪਿੰਦਰ ਸਿੰਘ ਚੋਪੜਾ ਅਤੇ ਹੋਰ ਬੁੱਧੀਜੀਵੀਆਂ ਨੇ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿਚ ਜਦੋਂ ਸਾਰਾ ਦੇਸ਼ ਇੱਕਮੁੱਠ ਹੈ, ਉੱਥੇ ਹੀ ਸ਼ਰਾਬ ਦੇ ਕਾਰੋਬਾਰੀ ਆਪਣਾ ਮੁਨਾਫ਼ਾ ਦੇਖ ਰਹੇ ਹਨ।ਇਸ ਸਬੰਧੀ ਜਦੋਂ ਠੇਕੇਦਾਰ ਨਾਲ ਗੱਲ ਕੀਤੀ ਤਾਂ ਉਸ ਨੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਅਸਿਸਟੈਂਟ ਕਮਿਸ਼ਨਰ ਐਕਸਾਈਜ਼ ਰਾਜੇਸ਼ ਐਰੀ ਨੇ ਕਿਹਾ ਕਿ ਉਹ ਇਸ ਦੀ ਜਾਂਚ ਕਰਵਾਉਣਗੇ।

ਕਾਲੀ ਦੇਵੀ ਮੰਦਰ ਦੇ 200 ਮੀਟਰ ਖੇਤਰ ਨੂੰ ਨੋ-ਡਰੋਨ ਜ਼ੋਨ ਐਲਾਨਿਆ

ਪਟਿਆਲਾ (ਖੇਤਰੀ ਪ੍ਰਤੀਨਿਧ): ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਹੈ।

ਹੋਮ ਗਾਰਡਜ਼ ਸਿਵਲ ਡਿਫੈਂਸ ਵੱਲੋਂ ਮੌਕ ਡਰਿੱਲ

ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਅਵਾਮ ਅਤੇ ਅਰਿਹੰਤ ਸਪਿਨਿੰਗ ਮਿੱਲ ਵਿਖੇ ਕੰਮ ਕਰਦੇ ਵਿਅਕਤੀਆਂ ਵਿੱਚ ਆਫ਼ਤ ਦੀ ਤਿਆਰੀ ਅਤੇ ਜਾਗਰੂਕਤਾ ਵਧਾਉਣ ਲਈ ਹੋਮ ਗਾਰਡਜ਼ ਸਿਵਲ ਡਿਫੈਂਸ, ਸਿਹਤ ਵਿਭਾਗ, ਪੰਜਾਬ ਪੁਲੀਸ, ਸਥਾਨਕ ਸਰਕਾਰਾਂ ਅਤੇ ਹੋਰ ਸਬੰਧਤ ਵਿਭਾਗਾਂ ਦੀ ਸਾਂਝੇ ਤੌਰ ‘ਤੇ ਅਰਿਹੰਤ ਸਪਿਨਿੰਗ ਮਿੱਲਜ਼ ਵਿੱਚ ਮੌਕ ਡਰਿੱਲ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਦੇਖ*ਰੇਖ ’ਚ ਕਰਵਾਈ ਗਈ। ਇਸ ਦੌਰਾਨ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਡੀਐੱਸਪੀ ਕੁਲਦੀਪ ਸਿੰਘ, ਡੀਐੱਸਪੀ (ਐਚ) ਮਾਨਵਜੀਤ ਸਿੰਘ ਸਿੱਧੂ, ਸਬ ਇੰਸਪੈਕਟਰ ਪੰਜਾਬ ਹੋਮ ਗਾਰਡ ਤਰਵਿੰਦਰ ਸਿੰਘ, ਅਰਿਹੰਤ ਸਪਿਨਿੰਗ ਮਿੱਲਜ਼ ਦੇ ਏਐਸਐਮ ਰਾਜ ਕੁਮਾਰ ਤਮੌਜੂਦ ਸਨ।

Advertisement
Author Image

Charanjeet Channi

View all posts

Advertisement