For the best experience, open
https://m.punjabitribuneonline.com
on your mobile browser.
Advertisement

ਸੰਗਰੂਰ, ਮਲੇਰਕੋਟਲਾ, ਧੂਰੀ, ਸੁਨਾਮ ਅਤੇ ਮੂਨਕ ’ਚ ਭਲਕੇ ਲੱਗੇਗੀ ਕੌਮੀ ਲੋਕ ਅਦਾਲਤ

05:16 AM May 09, 2025 IST
ਸੰਗਰੂਰ  ਮਲੇਰਕੋਟਲਾ  ਧੂਰੀ  ਸੁਨਾਮ ਅਤੇ ਮੂਨਕ ’ਚ ਭਲਕੇ ਲੱਗੇਗੀ ਕੌਮੀ ਲੋਕ ਅਦਾਲਤ
Advertisement
ਨਿੱਜੀ ਪੱਤਰ ਪ੍ਰੇਰਕ
Advertisement

ਸੰਗਰੂਰ, 8 ਮਈ

Advertisement
Advertisement

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਚੇਅਰਮੈਨ ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਮਲੋਰਕੋਟਲਾ ਤੋਂ ਇਲਾਵਾ ਸਬ ਤਹਿਸੀਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ ਮਿਤੀ 10 ਮਈ ਨੂੰ ਕੌਮੀ ਲੋਕ ਅਦਾਲਤ ਲੱਗੇਗੀ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਦਲਜੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀਜੇਐੱਮ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਪੈਂਡਿੰਗ ਕਰੀਮੀਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਮੈਟਰੀਮੋਨੀਅਲ, ਲੇਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਕਚਹਿਰੀਆਂ ਵਿੱਚ ਪੈਂਡਿੰਗ) ਆਦਿ ਕੇਸ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਅਦਾਲਤ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚਲਦਾ ਹੈ, ਆਪਣੀ ਅਰਜ਼ੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਅਤੇ ਲੋਕ ਅਦਾਲਤਾਂ ਬਾਰੇ ਵਧੇਰੇ ਜਾਣਕਾਰੀ ਹਿੱਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਮਝੋਤਾ ਸਦਨ, ਸੰਗਰੂਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Advertisement
Author Image

Charanjeet Channi

View all posts

Advertisement