ਮਸਤੂਆਣਾ ਸਾਹਿਬ: ਇੱਥੋਂ ਨੇੜਲੇ ਪਿੰਡ ਲੱਡਾ ਵਿੱਚ ਗੁਰੂ ਹਰਗੋਬਿੰਦ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਤਿਰਲੋਕ ਸਿੰਘ ਦੀ ਪਹਿਲੀ ਬਰਸੀ ਮਨਾਈ ਗਈ। ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਦੀ ਨਿਗਰਾਨੀ ਵਿੱਚ ਸਮਾਗਮਾਂ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ। ਬਾਬਾ ਧਰਮ ਸਿੰਘ ਲੌਂਗੋਵਾਲ ਵਾਲੇ ਅਤੇ ਬਾਬਾ ਜਗਰੂਪ ਸਿੰਘ ਕੱਟੂ ਵਾਲਿਆਂ ਨੇ ਕੀਰਤਨ ਕੀਤਾ। ਬਾਬਾ ਸੁਖਰਾਜ ਸਿੰਘ ਦੀ ਅਗਵਾਈ ਵਿੱਚ ਕਰੀਰ ਇੱਕ ਹਜ਼ਾਰ ਛਾਂਦਾਰ, ਫਲਦਾਰ ਅਤੇ ਫੁੱਲਾਂ ਵਾਲੇ ਬੂਟੇ ਵੰਡੇ ਗਏ। ਬਾਬਾ ਸੁਖਰਾਜ ਸਿੰਘ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਘੱਟੋ-ਘੱਟ ਇੱਕ-ਦੋ ਬੂਟੇ ਜ਼ਰੂਰ ਲਾਉਣੇ ਚਾਹੀਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਲਵਾਈ। ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। -ਪੱਤਰ ਪ੍ਰੇਰਕ