For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਕਿਸਾਨ ਮੋਰਚੇ ਨੇ ਲੁਧਿਆਣਾ ਵਿੱਚ ਵਿਸ਼ੇਸ਼ ਮੀਟਿੰਗ ਸੱਦੀ

05:29 AM May 11, 2025 IST
ਸੰਯੁਕਤ ਕਿਸਾਨ ਮੋਰਚੇ ਨੇ ਲੁਧਿਆਣਾ ਵਿੱਚ ਵਿਸ਼ੇਸ਼ ਮੀਟਿੰਗ ਸੱਦੀ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 10 ਮਈ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਿਸਾਨੀ ਅੰਦੋਲਨਾਂ ਦੀ ਨਵੀਂ ਰੂਪ-ਰੇਖਾ ਬਣਾਉਣ ਲਈ ਭਲਕੇ 11 ਮਈ ਨੂੰ ਲੁਧਿਆਣਾ ਵਿੱਚ ਕਾਮਰੇਡ ਕਰਨੈਲ ਸਿੰਘ ਈਸੜੂ ਭਵਨ ਵਿੱਚ ਮੋਰਚੇ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਨਵਾਂ ਰੂਪ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਦੇ ਐਲਾਨ ਤੋਂ ਬਾਅਦ ਜਥੇਬੰਦੀਆਂ ਮੁੜ ਸੰਘਰਸ਼ ਦੇ ਰੌਂਅ ਵਿੱਚ ਹਨ।
ਇੱਥੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਰੁਲਦੂ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 13 ਮਈ ਨੂੰ ਸੰਗਰੂਰ, ਬਠਿੰਡਾ ਤੇ ਜਗਰਾਉਂ ਵਿੱਚ ਕਿਸਾਨ ਮਹਾਂਪੰਚਾਇਤਾਂ ਹਿੰਦ-ਪਾਕਿ ਤਣਾਅ ਕਾਰਨ ਮੁਲਤਵੀ ਕਰ ਦਿੱਤੀਆਂ ਗਈਆਂ ਸਨ ਪਰ ਹੁਣ ਪੰਚਾਇਤਾਂ ਕਰਨ ਬਾਰੇ ਭਲਕੇ ਵਿਚਾਰਿਆ ਜਾਵੇਗਾ।
ਕਿਸਾਨ ਆਗੂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਰਾਜ ਵਿੱਚ ਕਿਸਾਨਾਂ ਨੂੰ ਪਹਿਲੀ ਜੂਨ ਤੋਂ ਝੋਨਾ ਲਾਉਣ ਦੀ ਆਗਿਆ ਦੇ ਕੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਠੱਲ੍ਹਣ ਦਾ ਉਪਰਾਲਾ ਕੀਤਾ ਹੈ ਪਰ ਹਾਈਬ੍ਰਿਡ ਝੋਨੇ ਸਮੇਤ ਪੂਸਾ-44 ’ਤੇ ਲਾਈ ਪਾਬੰਦੀ ਨੇ ਮਾਲਵਾ ਖੇਤਰ ਦੇ ਕਿਸਾਨਾਂ ਲਈ ਵੱਡੀ ਸਮੱਸਿਆ ਖੜ੍ਹੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਿਲਾਫ਼ ਇਸ ਮਾਮਲੇ ਉਤੇ ਵੀ ਅੰਦੋਲਨ ਤੇਜ਼ ਕੀਤਾ ਜਾਵੇਗਾ।

Advertisement

Advertisement
Advertisement
Advertisement
Author Image

Balbir Singh

View all posts

Advertisement