ਸੰਵਿਧਾਨ ਬਚਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ: ਟਿੰਕੂ
ਮਿਹਰ ਸਿੰਘ
ਕੁਰਾਲੀ, 9 ਜੂਨ
ਕਾਂਗਰਸ ਦੇ ਹਲਕਾ ਖਰੜ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਅੱਜ ਬਲਾਕ ਮਾਜਰੀ ਦੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਕਰੌਂਦਿਆਂ ਵਾਲਾ ਵਿੰਚ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਦੇ ਲੋਕ ਡਾ. ਅੰਬੇਡਕਰ ਦੇ ਬਣਾਏ ਸੰਵਿਧਾਨ ਨੂੰ ਕਿਸੇ ਵੀ ਹਾਲਤ ਵਿੱਚ ਤੋੜਨ ਨਹੀਂ ਦੇਣਗੇ। ਸ੍ਰੀ ਟਿੰਕੂ ਨੇ ਕਿਹਾ ਕਿ ਭਾਰਤੀ ਸੰਵਿਧਾਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਵਿਜੇ ਸ਼ਰਮਾ ਟਿੰਕੂ ਨੇ ਪਿੰਡ ਕਰੌਂਦਿਆ ਵਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਰਕਾਰ ਆਉਣ ‘ਤੇ ਸਮੱਸਿਆਵਾਂ ਦੇ ਹੱਲ ਦਾ ਵਾਅਦਾ ਕੀਤਾ।
ਮੀਟਿੰਗ ਵਿੱਚ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਸਰਵੋਤਮ ਸਿੰਘ ਰਾਣਾ, ਬਲਾਕ ਮਾਜਰੀ ਦੇ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ਼, ਓਬੀਸੀ ਸੈੱਲ ਦੇ ਚੇਅਰਮੈਨ ਹਰਨੇਕ ਸਿੰਘ ਤਕੀਪੁਰ, ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਨਵੀਨ ਬਾਂਸਲ, ਗੁਰਦੀਪ ਸਿੰਘ, ਗੁਰਦੇਵ ਸਿੰਘ ਪੱਲਣਪੁਰ, ਬਿੱਟੂ ਪੜੌਲ, ਰਾਮ ਕਰਨ, ਭਾਗ ਸਿੰਘ, ਲਖਵੀਰ ਸਿੰਘ, ਬਚਨਾ ਰਾਮ, ਜਾਗਰ ਸਿੰਘ ਪੰਚ, ਪ੍ਰੀਤਮ ਰਾਮ ਤੇ ਸੋਨੀ ਸਾਗੀ ਆਦਿ ਹਾਜ਼ਰ ਸਨ।