ਸੰਸਦ ਮੈਂਬਰ ਹਰਸਿਮਰਤ ਵੱਲੋਂ ਜਲਘਰ ਦੀ ਮੁਰੰਮਤ ਲਈ ਗਰਾਂਟ ਜਾਰੀ
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 10 ਜੂਨ
ਪਿੰਡ ਜਗਾ ਰਾਮ ਤੀਰਥ ਦੇ ਜਲਘਰ ਦੀ ਮੁਰੰਮਤ ਕਰਨ ਦੀ ਚਿਰੋਕਣੀ ਮੰਗ ਨੂੰ ਉਸ ਸਮੇਂ ਬੂਰ ਪੈ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੇ ਯਤਨ ਸਦਕਾ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਪਣੇ ਕੋਟੇ ਵਿੱਚੋਂ ਕੁੱਲ 9 ਲੱਖ 90 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ। ਇਸ ਸਬੰਧੀ ਮਨਜ਼ੂਰੀ ਪੱਤਰ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ।
ਸਰਪੰਚ ਸੁਰਜੀਤ ਕੌਰ ਦੇ ਪੁੱਤਰ ਮਨਜੀਤ ਸਿੰਘ ਨੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲਘਰ ਦੀ ਹਾਲਤ ਕਾਫੀ ਖ਼ਸਤਾ ਹੋਈ ਪਈ ਸੀ। ਉਕਤ ਗਰਾਂਟ ਨਾਲ ਜਲਘਰ ਦੀ ਮੁਰੰਮਤ ਦਾ ਕੰਮ ਸਿਰੇ ਚੜ੍ਹ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਜੈਲਦਾਰ ਜਗਾ ਨੇ ਵੀ ਗਰਾਂਟ ਜਾਰੀ ਕਰਨ ’ਤੇ ਹਰਸਿਮਰਤ ਕੌਰ ਬਾਦਲ ਅਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਬਿੰਦਰ ਸਿੰਘ, ਗੋਪੀ ਸਿੰਘ (ਸਾਰੇ ਪੰਚ), ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਮੌਜੂਦ ਸਨ।