ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ
ਪੱਤਰ ਪ੍ਰੇਰਕ
ਚੇਤਨਪੁਰਾ, 31 ਜਨਵਰੀ
ਦੇਸ਼ ਭਗਤ ਅਤੇ ਆਜ਼ਾਦੀ ਘੁਲਾਟੀਏ ਬਾਪੂ ਉਜਾਗਰ ਸਿੰਘ ਖਤਰਾਏ ਕਲਾਂ ਦੀ ਯਾਦ ’ਚ ਹੋਣ ਵਾਲੇ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਸਬੰਧੀ ਅਹਿਮ ਇਕੱਤਰਤਾ ਖਤਰਾਏ ਕਲਾਂ ਵਿੱਚ ਮੁੱਖ ਪ੍ਰਬੰਧਕ ਦਿਲਬਾਗ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਹੋਈ। ਇਹ ਮੇਲਾ 18 ਫਰਵਰੀ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਦਿਲਬਾਗ ਸਿੰਘ ਨੇ ਦੱਸਿਆ ਹੈ ਕਿ ਮੇਲੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣ ਖੱਟਣ ਵਾਲੀਆਂ ਪੰਜ ਸ਼ਖ਼ਸੀਅਤਾਂ ਨੂੰ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਲੋਕ ਗਾਇਕੀ ਦੇ ਖੁੱਲ੍ਹੇ ਅਖਾੜੇ ਦੌਰਾਨ ਪ੍ਰਸਿੱਧ ਗਾਇਕ ਪ੍ਰੀਤ ਹਰਪਾਲ, ਗਾਇਕ ਜੋੜੀ ਆਤਮਾ ਬੁੱਢੇਵਾਲੀਆ ਅਤੇ ਐੱਸ ਕੌਰ, ਜੀਐੱਸ ਪੀਟਰ, ਗੁਰਵਿੰਦਰ ਗਿੱਲ, ਬਲਰਾਜ, ਯੁਵਰਾਜ ਬ੍ਰਦਰਜ਼, ਬਲਵਿੰਦਰ ਪੱਖੋਕੇ ਆਦਿ ਨਾਮਵਰ ਕਲਾਕਾਰ ਆਪਣੀ ਕਲਾ ਦੇ ਜੌਹਰ ਦਿਖਾਉਣਗੇ। ਇਸ ਮੌਕੇ ਨੰਬਰਦਾਰ ਗੁਰਲਾਲ ਸਿੰਘ, ਮਾ. ਅਵਤਾਰ ਸਿੰਘ, ਡਾ. ਸੰਦੀਪ ਸਿੰਘ, ਰੇਸ਼ਮ ਸਿੰਘ, ਗੁਰਭੇਜ ਸਿੰਘ, ਸੁਖਚੈਨ ਸਿੰਘ, ਕਵਲਜੀਤ ਸਿੰਘ ਭੱਟੀ, ਕਸ਼ਮੀਰ ਸਿੰਘ ਫੌਜੀ, ਕਵਲਪ੍ਰੀਤ ਸਿੰਘ, ਰਾਜਿੰਦਰ ਸਿੰਘ, ਮੈਂਬਰ ਰਤਨ ਸਿੰਘ, ਮੈਂਬਰ ਤਰਸੇਮ ਸਿੰਘ ਦੋਧੀ, ਕਾਮਰੇਡ ਧਨਵੰਤ ਸਿੰਘ, ਪਰਵੀਨ ਸਿੰਘ, ਬਖਸ਼ੀਸ਼ ਸਿੰਘ, ਅੰਗਰੇਜ਼ ਸਿੰਘ, ਜਗਤਾਰ ਸਿੰਘ ਫੌਜੀ, ਬਾਬਾ ਜਗਤਾਰ ਸਿੰਘ, ਰਘਬੀਰ ਸਿੰਘ, ਕਰਮ ਸਿੰਘ, ਸੁਖਦੇਵ ਸਿੰਘ, ਰੌਮੀ ਪਹਿਲਵਾਨ, ਜੁਗਰਾਜ ਸਿੰਘ, ਕੁਲਦੀਪ ਸਿੰਘ ਹਾਜ਼ਰ ਸਨ ।