ਹਰਿਆਣਾ ਸਰਕਾਰ ਨੇ ਐੱਮਬੀਬੀਐੱਸ ਦੀਆਂ ਸੀਟਾਂ 3400 ਤੋਂ ਵਧਾਉਣ ਦਾ ਟੀਚਾ ਮਿੱਥਿਆ
05:07 AM Jul 02, 2025 IST
Advertisement
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੁਲਤਾਂ ਮੁਹੱਈਆ ਕਰਵਾਉਣ ਲਈ ਸਾਲ 2029 ਤੱਕ ਐੱਮਬੀਬੀਐੱਸ ਦੀਆਂ ਸੀਟਾਂ 3400 ਤੋਂ ਵਧਾਉਣ ਦਾ ਟੀਚਾ ਮਿੱਥਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਨੇ ਅੱਜ ਇੱਥੇ ਡੇਰਾਬਸੀ ਮੈਡੀਕਲ ਐਸੋਸੀਏਸ਼ਨ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸਾਲ 2014 ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ ਸਿਰਫ਼ 6 ਸੀ, ਜੋ ਅੱਜ ਵੱਧ ਕੇ 15 ਹੋ ਗਈ ਹੈ। ਇਸੇ ਤਰ੍ਹਾਂ ਸੂਬੇ ਵਿੱਚ ਐੱਮਬੀਬੀਐੱਸ ਦੀਆਂ ਸੀਟਾਂ ਸਾਲ 2014 ਵਿੱਚ 700 ਦੇ ਕਰੀਬ ਸਨ, ਉਹ ਵੀ ਵੱਧ ਕੇ 2185 ਹੋ ਚੁੱਕੀਆਂ ਹਨ।
Advertisement
Advertisement
Advertisement
Advertisement