ਹਵਾਲਾਤੀਆਂ ਅਤੇ ਕੈਦੀਆਂ ਤੋਂ ਦਸ ਮੋਬਾਈਲ ਬਰਾਮਦ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਫਰਵਰੀ
ਕੇਂਦਰੀ ਜੇਲ੍ਹ ਦੇ ਸੁਰੱਖਿਆ ਅਮਲੇ ਦੀ ਚੌਕਸੀ ਦੇ ਬਾਵਜੂਦ ਜੇਲ੍ਹ ਅੰਦਰੋਂ ਹਵਾਲਾਤੀਆਂ ਅਤੇ ਕੈਦੀਆਂ ਤੋਂ ਲਗਾਤਾਰ ਮੋਬਾਈਲ ਮਿਲ ਰਹੇ ਹਨ। ਬੀਤੇ ਦਿਨੀਂ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ 10 ਮੋਬਾਈਲ ਫੜੇ ਗਏ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਕੀਤੀ ਚੈਕਿੰਗ ਦੌਰਾਨ ਹਵਾਲਾਤੀਆਂ ਕਰਨ, ਅਰਸ਼ਦੀਪ ਸਿੰਘ, ਹਰਜੀਤ ਸਿੰਘ, ਜਸਵੰਤ ਸਿੰਘ ਅਤੇ ਸੁਖਵਿੰਦਰ ਸਿੰਘ ਪਾਸੋਂ ਪੰਜ ਮੋਬਾਈਲ ਵੱਖ-ਵੱਖ ਮਾਰਕਾ ਬਰਾਮਦ ਕੀਤੇ ਗਏ ਹਨ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿੱਚ ਕੀਤੀ ਗਈ ਚੈਕਿੰਗ ਦੌਰਾਨ ਕੈਦੀ ਜਤਿੰਦਰ ਸਿੰਘ, ਹਵਾਲਾਤੀ ਸੰਦੀਪ ਸਿੰਘ, ਕੈਦੀ ਅਮਨਦੀਪ ਸਿੰਘ ਅਤੇ ਹਵਾਲਾਤੀ ਗੁਰਵਿੰਦਰ ਸਿੰਘ ਪਾਸੋਂ ਪੰਜ ਮੋਬਾਈਲ ਵੱਖ-ਵੱਖ ਮਾਰਕਾ ਬਰਾਮਦ ਕੀਤੇ ਗਏ ਹਨ। ਥਾਣੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।