ਹਸਪਤਾਲ ’ਚੋਂ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ
05:05 AM Jun 08, 2025 IST
Advertisement
ਪੱਤਰ ਪ੍ਰੇਰਕ
ਬਠਿੰਡਾ, 7 ਜੂਨ
ਸਿਵਲ ਹਸਪਤਾਲ ਬਠਿੰਡਾ ਦੇ ਐਮਰਜੈਂਸੀ ਵਾਰਡ ਦੇ ਸਾਹਮਣੇ ਬੀਤੀ ਰਾਤ ਇੱਕ ਬਜ਼ੁਰਗ ਦੀ ਲਾਸ਼ ਮਿਲੀ ਹੈ ਜਿਸ ਨੇ ਸਿਰਫ਼ ਪਜਾਮਾ ਪਹਿਨਿਆ ਹੋਇਆ ਸੀ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੇਵਾਦਾਰ ਸੰਦੀਪ ਗਿੱਲ ਅਤੇ ਵਿੱਕੀ ਕੁਮਾਰ ਤੁਰੰਤ ਮੌਕੇ ’ਤੇ ਪਹੁੰਚੇ। ਇਸ ਮੌਕੇ ਸਹਾਰਾ ਟੀਮ ਨੇ ਦੱਸਿਆ ਕਿ ਇਹ ਬਜ਼ੁਰਗ ਪਿਛਲੇ ਕੁਝ ਦਿਨਾਂ ਤੋਂ ਆਪਣੀ ਜ਼ਖ਼ਮੀ ਲੱਤ ਉੱਤੇ ਪੱਟੀ ਕਰਵਾਉਣ ਹਸਪਤਾਲ ਆਉਂਦਾ ਰਿਹਾ ਹੈ। ਉਸ ਕੋਲੋਂ ਕੋਈ ਵੀ ਸ਼ਨਾਖ਼ਤ ਲਈ ਦਸਤਾਵੇਜ਼ ਨਹੀਂ ਮਿਲਿਆ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਸਾਰੀ ਕਾਨੂੰਨੀ ਪ੍ਰਕਿਰਿਆ ਤਹਿਤ, ਸਾਹਰਾ ਟੀਮ ਨੇ ਮ੍ਰਿਤਕ ਦੀ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਲਈ ਯਤਨ ਜਾਰੀ ਹਨ।
Advertisement
Advertisement
Advertisement
Advertisement