ਹਾਈਕੋਰਟ ’ਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਡੇਢ ਲੱਖ ਠੱਗੇ
04:54 AM Jul 06, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੁਲਾਈ
ਚੰਡੀਗੜ੍ਹ ਦੇ ਥਾਣਾ ਸੈਕਟਰ-3 ਦੀ ਪੁਲੀਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਨੌਕਰੀ ਲਵਾਉਣ ਦੇ ਨਾਮ ’ਤੇ ਡੇਢ ਲੱਖ ਰੁਪਏ ਦੀ ਧੋਖਾਧੜੀ ਕਰਨ ਸਬੰਧੀ ਕੇਸ ਦਰਜ ਕੀਤਾ ਹੈ। ਇਹ ਕੇਸ ਦੀਪਕ ਕੁਮਾਰ ਵਾਸੀ ਮਹਿੰਦਰਗੜ੍ਹ ਦੀ ਸ਼ਿਕਾਇਤ ’ਤੇ ਇਕ ਔਰਤ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਔਰਤ ਵੀ ਮਹਿੰਦਰਗੜ੍ਹ ਦੀ ਰਹਿਣ ਵਾਲੀ ਹੈ, ਜਿਸ ਨੇ ਉਸ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਨੌਕਰੀ ਲਵਾਉਣ ਦੇ ਨਾਮ ’ਤੇ ਡੇਢ ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਉਸ ਨੂੰ ਨੌਕਰੀ ਲਗਵਾਇਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਸਨ। ਥਾਣਾ ਸੈਕਟਰ-3 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਕੇ ਜਾਂਚ ਉਕਤ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement
Advertisement
Advertisement