ਨਵੀਂ ਦਿੱਲੀ, 16 ਮਾਰਚਦਿੱਲੀ ਹਾਈ ਕੋਰਟ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ। ਇਹ ਪਟੀਸ਼ਨ ਜਸਟਿਸ ਰਵਿੰਦਰ ਡੁਡੇਜਾ ਕੋਲ ਸੁਣਵਾਈ ਲਈ ਸੂਚੀਬੱਧ ਹੈ। ਇਸ ਤੋਂ ਪਹਿਲਾਂ ਜਾਂਚ ਏਜੰਸੀ ਦੇ ਵਕੀਲ ਵੱਲੋਂ ਬੇਨਤੀ ਕੀਤੇ ਜਾਣ ’ਤੇ ਅਦਾਲਤ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਸੀ। ਕੇਜਰੀਵਾਲ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੀ ਜ਼ਮਾਨਤ ਬਰਕਰਾਰ ਰੱਖੀ ਜਾਵੇ ਕਿਉਂਕਿ ਹੋਰ ਸਾਰੇ ਮੁਲਜ਼ਮਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਸੁਪਰੀਮ ਕੋਰਟ ਨੇ ਪਿਛਲੇ ਸਾਲ 12 ਜੁਲਾਈ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। -ਪੀਟੀਆਈ