ਹਾਈ ਕੋਰਟ ਦੇ ਜੱਜ ਵੱਲੋਂ ਜੇਲ੍ਹ ਦਾ ਨਿਰੀਖਣ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 3 ਫਰਵਰੀ
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਇੰਸਪੈਕਟਿੰਗ ਜਸਟਿਸ ਮਨੀਸ਼ਾ ਬੱਤਰਾ ਵੱਲੋਂ ਮੁਕਤਸਰ, ਮਲੋਟ ਤੇ ਗਿੱਦੜਬਾਹਾ ਦੀਆਂ ਅਦਾਲਤਾਂ ਦਾ ਤਿੰਨ ਰੋਜ਼ਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮੁਕਤਸਰ ਵਿਖੇ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ ਕਰਦਿਆਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦੇ ਜਲਦੀ ਨਿਪਟਾਰੇ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਮਲੋਟ ਬਾਰ ਵਿੱਚ ਵਕੀਲਾਂ ਦੇ ਚੈਂਬਰਾਂ ਦਾ ਉਦਘਾਟਨ ਕੀਤਾ। ਜੇਲ੍ਹ ਦੇ ਦੌਰੇ ਦੌਰਾਨ ਜੇਲ੍ਹ ਵਿੱਚ ਬਣੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਲੀਨਿਕ ਅਤੇ ਖਾਣੇ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਜੇਲ੍ਹ ਵਿੱਚ ਪੌਦਾ ਲਾਇਆ ਅਤੇ ਕੈਦੀਆਂ ਤੇ ਹਵਾਲਾਤੀਆਂ ਵੱਲੋਂ ਕਰਵਾਏ ਗਏ ਰੰਗਾਰੰਗ ਪ੍ਰੋਗਰਾਮ ਤੇ ਖੇਡਾਂ ਵਿੱਚ ਵੀ ਭਾਗ ਲਿਆ। ਕੈਦੀਆਂ ਲਈ ਅਚਾਰ ਮੁਰੱਬੇ ਦੇ ਕੋਰਸ ਦਾ ਉਦਘਾਟਨ ਕੀਤਾ। ਉਨ੍ਹਾਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਵੱਖ-ਵੱਖ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਨਵੀ ਬਣਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ ।
ਇਸ ਮੌਕੇ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅਮੀਤਾ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਗਿਰੀਸ਼ ਪ੍ਰਿੰਸੀਪਲ ਜੱਜ ਫੈਮਲੀ ਕੋਰਟ, ਰਮਨ ਸ਼ਰਮਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਅਮਰੀਸ਼ ਕੁਮਾਰ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਡਾ. ਗਗਨਦੀਪ ਕੌਰ ਸੀਜੇਐੱਮ/ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੀਰਜ ਕੁਮਾਰ ਸਿੰਗਲਾ ਚੀਫ ਜੁਡੀਸ਼ਲ ਮੈਜਿਸਟ੍ਰੇਟ, ਮਹੇਸ਼ ਕੁਮਾਰ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਗੁਰਪ੍ਰੀਤ ਕੌਰ ਜੁਡੀਸ਼ਲ ਮੈਜਿਸਟ੍ਰੇਟ ਦਰਜਾ ਪਹਿਲਾ ਨਵ ਨਿਯੁਕਤ ਅਫਸਰ ਸਾਹਿਬਾਨ ਵੀ ਮੌਜੂਦ ਸਨ ।