For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇ ਪੰਜਾਬ ਸਰਕਾਰ: ਸ਼ੈਲਜਾ

05:51 AM May 09, 2025 IST
ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇ ਪੰਜਾਬ ਸਰਕਾਰ  ਸ਼ੈਲਜਾ
Advertisement

ਪ੍ਰਭੂ ਦਿਆਲ
ਸਿਰਸਾ, 8 ਮਈ
ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਨੂੰ ਘੱਟੋ-ਘੱਟ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਹਰਿਆਣਾ ਲਈ 4500 ਕਿਊਸਿਕ ਵਾਧੂ ਪਾਣੀ ਛੱਡਣਾ ਚਾਹੀਦਾ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਡੈਮ ਦੀ ਸੁਰੱਖਿਆ ਦੇ ਨਾਮ ’ਤੇ ਇਸ ਦੇ ਸੰਚਾਲਨ ਵਿੱਚ ਰੁਕਾਵਟ ਪਾਉਣਾ ਸਵੀਕਾਰਯੋਗ ਨਹੀਂ ਹੈ। ਪੰਜਾਬ ਨੂੰ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ।
ਸ਼ੈਲਜਾ ਨੇ ਕਿਹਾ ਕਿ ਪਾਣੀ ’ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਹਰਿਆਣਾ ਨੂੰ ਸਮਝੌਤੇ ਅਨੁਸਾਰ ਆਪਣੇ ਹਿੱਸੇ ਦਾ ਪਾਣੀ ਮਿਲਣਾ ਚਾਹੀਦਾ ਹੈ। ਕੁਮਾਰੀ ਸ਼ੈਲਜਾ ਨੇ ਹਰਿਆਣਾ ਦੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ 2 ਮਈ ਨੂੰ ਹੋਈ ਮੀਟਿੰਗ ਦੇ ਮੱਦੇਨਜ਼ਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਹਰਿਆਣਾ ਨੂੰ ਤੁਰੰਤ 4500 ਕਿਊਸਿਕ ਵਾਧੂ ਪਾਣੀ ਛੱਡਿਆ ਜਾਵੇ। ਹਰਿਆਣਾ ਦੇ ਕਿਸਾਨ ਲੰਬੇ ਸਮੇਂ ਤੋਂ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ। ਹੁਣ ਜਦੋਂ ਹਾਈ ਕੋਰਟ ਦਾ ਸਪਸ਼ਟ ਹੁਕਮ ਆ ਗਿਆ ਹੈ, ਤਾਂ ਇਸ ’ਤੇ ਟਾਲ-ਮਟੋਲ ਕਰਨ ਦਾ ਕੋਈ ਮਤਲਬ ਨਹੀਂ ਹੈ। ਇਹ ਉਹ ਸਮਾਂ ਹੈ ਜਦੋਂ ਕੇਂਦਰ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਹਰਿਆਣਾ ਨੂੰ ਉਸਦੇ ਪਾਣੀ ਦੇ ਅਧਿਕਾਰ ਦੇਣੇ ਚਾਹੀਦੇ ਹਨ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਦਾ ਰਵੱਈਆ ਸਹਿਯੋਗੀ ਨਹੀਂ ਰਿਹਾ, ਉਹ ਹਰਿਆਣਾ ਨੂੰ ਪਾਣੀ ਦੀ ਇੱਕ ਬੂੰਦ ਵੀ ਨਾ ਦੇਣ ’ਤੇ ਅੜੀ ਹੋਈ ਹੈ। ਸ਼ੈਲਜਾ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਹਰਿਆਣਾ ਨੂੰ ਜਲਦੀ ਤੋਂ ਜਲਦੀ ਉਸਦੇ ਹਿੱਸੇ ਦਾ ਪਾਣੀ ਦੇਵੇ।

Advertisement

Advertisement
Advertisement
Advertisement
Author Image

Parwinder Singh

View all posts

Advertisement