ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 8 ਅਪਰੈਲਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ਅਤੇ ਉਨਾਂ ਦੀ ਪਤਨੀ ਉਦਿਤਾ ਚੌਹਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦਾ ਹਾਲ ਹੀ ਵਿੱਚ ਵਿਆਹ ਹੋਇਆ ਹੈ ਅਤੇ ਵਿਆਹ ਮਗਰੋਂ ਦੋਵੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਸਤੇ ਆਏ ਸਨ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿੱਚ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਹੈ। ਇਹ ਦੋਵੇਂ ਹੀ ਹਾਕੀ ਖਿਡਾਰੀ ਹਨ ਅਤੇ ਦੋਵਾਂ ਨੇ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕੀਤੀ ਹੈ।