ਹਾਦਸਾ: ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
05:20 AM Mar 07, 2025 IST
Advertisement
ਧੂਰੀ: ਕੱਕੜਵਾਲ ਵਿੱਚ ਦਸ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਪਿੰਡ ਦੇ ਨੌਜਵਾਨ ਜਸ਼ਨਦੀਪ ਸਿੰਘ (16) ਦੀ ਇਲਾਜ ਦੌਰਾਨ ਮੌਤ ਦੇ ਮਾਮਲੇ ਵਿੱਚ ਇਨਸਾਫ਼ ਲਈ ਪਰਿਵਾਰ ਵੱਲੋਂ ਕੱਕੜਵਾਲ ਚੌਕ ’ਚ ਲਾਇਆ ਧਰਨਾ ਅੱਜ ਦੂਜੇ ਦਿਨ ਜਾਰੀ ਰਿਹਾ। ਧਰਨੇ ਕਾਰਨ ਸੜਕ ’ਤੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਇਸ ਦੌਰਾਨ ਧਰਨੇ ਵਾਲੀ ਥਾਂ ’ਤੇ ਪੁੱਜੇ ਐੱਸਡੀਐੱਮ ਵਿਕਾਸ ਹੀਰਾ ਤੇ ਐੱਸਪੀ ਮਨਦੀਪ ਸਿੰਘ ਸੰਧੂ ਨੇ ਧਰਨਾਕਾਰੀਆਂ ਨੂੰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਦਾ ਭਰੋਸਾ ਦਿੱਤਾ। ਅਧਿਕਾਰੀਆਂ ਵੱਲੋਂ ਮਿਲੇ ਭਰੋਸੇ ਮਗਰੋਂ ਪਰਿਵਾਰ ਤੇ ਪਿੰਡ ਵਾਸੀਆਂ ਨੇ ਧਰਨਾ ਚੁੱਕ ਦਿੱਤਾ। ਨੌਜਵਾਨ ਦੇ ਪਰਿਵਾਰਕ ਮੈਂਬਰ ਗੁਰਦੀਪ ਸਿੰਘ, ਰਜਿੰਦਰ ਸਿੰਘ, ਸਰਪੰਚ ਜਗਜੀਤ ਸਿੰਘ, ਸੰਦੀਪ ਸਿੰਘ ਤੇ ਰਿੰਕੂ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ ਜਿਸ ਕਾਰਨ ਧਰਨਾ ਚੁੱਕਿਆ ਗਿਆ। -ਖੇਤਰੀ ਪ੍ਰਤੀਨਿਧ
Advertisement
Advertisement
Advertisement