ਪੱਤਰ ਪ੍ਰੇਰਕਸ਼ਾਹਕੋਟ, 10 ਮਾਰਚਸ਼ਾਹਕੋਟ-ਮੋਗਾ ਕੌਮੀ ਸ਼ਾਹਰਾਹ ’ਤੇ ਵਾਪਰੇ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਦਿਆਰਥੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਰਨ (20) ਪੁੱਤਰ ਮੰਗਤ ਸਿੰਘ ਵਾਸੀ ਥੰਮੂਵਾਲ ਮੋਟਰਸਾਈਕਲ ’ਤੇ ਸ਼ਾਹਕੋਟ ਵੱਲ ਆ ਰਿਹਾ ਸੀ। ਜਿਉਂ ਹੀ ਉਹ ਪਿੰਡ ਭੋਇਪੁਰ ਦੇ ਬੱਸ ਅੱਡੇ ਨਜ਼ਦੀਕ ਪੁੱਜਾ ਤਾਂ ਸ਼ਾਹਕੋਟ ਤੋਂ ਮੋਗਾ ਵੱਲ ਜਾ ਰਹੇ ਕਰੈਸ਼ਰ ਮਿਕਚਰ ਵਾਹਨ ਨੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਕਰਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਹ ਬਾਰ੍ਹਵੀਂ ਕਲਾਸ ’ਚ ਪੜ੍ਹਦਾ ਸੀ। ਇਸ ਦੌਰਾਨ ਸਤਲੁਜ ਦਰਿਆ ਦੇ ਪੁੱਲ ’ਤੇ ਲਾਏ ਹਾਈਟੈਕ ਨਾਕੇ ’ਤੇ ਪੁਲੀਸ ਨੇ ਉਕਤ ਵਾਹਨ ਦੇ ਡਰਾਈਵਰ ਨਿਰਮਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪੱਟੀ (ਤਰਨ ਤਾਰਨ) ਨੂੰ ਕਾਬੂ ਕਰ ਲਿਆ। ਜਾਂਚ ਅਧਿਕਾਰੀ ਸਰਵਨ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ।