For the best experience, open
https://m.punjabitribuneonline.com
on your mobile browser.
Advertisement

ਹਾਦਸੇ ਵਿੱਚ ਨੌਜਵਾਨ ਹਲਾਕ

05:26 AM May 07, 2025 IST
ਹਾਦਸੇ ਵਿੱਚ ਨੌਜਵਾਨ ਹਲਾਕ
Advertisement

ਨਿੱਜੀ ਪੱਤਰ ਪ੍ਰੇਰਕ

Advertisement

ਘੱਗਾ, 6 ਮਈ
ਜਨਮ ਦਿਨ ਦੀ ਪਾਰਟੀ ’ਚੋਂ ਘਰ ਪਰਤ ਰਹੇ ਦੋ ਨੌਜਵਾਨਾਂ ’ਚੋਂ ਇਕ ਦੀ ਹਾਦਸੇ ਵਿੱਚ ਮੌਤ ਹੋ ਗਈ, ਜਦੋਂ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਜਗਦੀਪ ਸਿੰਘ ਵਾਸੀ ਪਾਤੜਾਂ ਆਪਣੇ ਦੋਸਤ ਬੀਰਬਲ ਸਿੰਘ ਵਾਸੀ ਪਿੰਡ ਕਾਹਨਗੜ੍ਹ ਨਾਲ ਘੱਗਾ ਨੇੜਲੇ ਪਿੰਡ ਕਲਵਾਨੂੰ ਵਿੱਚ ਆਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ ਉਪਰੰਤ ਜਦੋਂ ਆਪਣੇ ਮੋਟਰਸਾਈਕਲ ’ਤੇ ਘਰ ਜਾ ਰਹੇ ਸਨ ਤਾਂ ਪਾਤੜਾਂ-ਸਮਾਨਾ ਮੇਨ ਰੋਡ ਸਥਿਤ ਕਸਬਾ ਘੱਗਾ ਦੇ ਮੇਨ ਬੱਸ ਅੱਡੇ ਵਿਚ ਉਨ੍ਹਾਂ ਦਾ ਮੋਟਰਸਾਈਕਲ ਸੰਤੁਲਨ ਵਿਗੜ ਕੇ ਇਕ ਪੱਥਰ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਦੋਵੇਂ ਦੋਸਤ ਸੜਕ ’ਤੇ ਡਿੱਗ ਕੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਬੀਰਬਲ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਜਗਦੀਪ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Advertisement
Advertisement

Advertisement
Author Image

Mandeep Singh

View all posts

Advertisement