For the best experience, open
https://m.punjabitribuneonline.com
on your mobile browser.
Advertisement

ਹੁਸ਼ਿਆਰਪੁਰ ਜ਼ਿਲ੍ਹੇ ’ਚ ਤੇਲ, ਰਾਸ਼ਨ, ਰਸੋਈ ਗੈਸ ਦੀ ਕੋਈ ਘਾਟ ਨਹੀਂ: ਡੀਸੀ

05:04 AM May 08, 2025 IST
ਹੁਸ਼ਿਆਰਪੁਰ ਜ਼ਿਲ੍ਹੇ ’ਚ ਤੇਲ  ਰਾਸ਼ਨ  ਰਸੋਈ ਗੈਸ ਦੀ ਕੋਈ ਘਾਟ ਨਹੀਂ  ਡੀਸੀ
Advertisement
ਪੱਤਰ ਪ੍ਰੇਰਕ
Advertisement

ਹੁਸ਼ਿਆਰਪੁਰ, 7 ਮਈ

Advertisement
Advertisement

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਭਾਰਤ-ਪਾਕਿ ਤਣਾਅ ਮਗਰੋਂ ਪੈਦਾ ਹੋਏ ਹਾਲਾਤ ਬਾਰੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਜ਼ਰੂਰੀ ਵਸਤਾਂ, ਜਿਵੇਂ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਦੀ ਕੋਈ ਘਾਟ ਨਹੀਂ ਹੈ। ਇਸ ਲਈ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਾਜ਼ਾਰੀ ਨੂੰ ਉਤਸ਼ਾਹਿਤ ਨਾ ਕਰਨ। ਉਨ੍ਹਾਂ ਜ਼ਰੂਰੀ ਵਸਤਾਂ ਦਾ ਭੰਡਾਰ ਕਰਕੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ, ਉਸ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisement
Author Image

Charanjeet Channi

View all posts

Advertisement