ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
04:53 AM Jul 03, 2025 IST
Advertisement
ਧਾਰੀਵਾਲ: ਥਾਣਾ ਧਾਰੀਵਾਲ ਦੀ ਪੁਲੀਸ ਨੇ 10 ਗ੍ਰਾਮ ਹੈਰੋਇਨ ਅਤੇ 75 ਨਸ਼ੀਲੀਆਂ ਗੋਲੀਆਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਏ.ਐੱਸ.ਆਈ. ਬਲਬੀਰ ਸਿੰਘ ਨੇ ਸਮੇਤ ਪੁਲੀਸ ਪਾਰਟੀ ਨੈਸ਼ਨਲ ਹਾਈਵੇਅ ਬਾਈਪਾਸ ਪੁਲ ਹੇਠ ਲਾਏ ਨਾਕੇ ’ਤੇ ਸਨ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਉਸਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਮਿਲੇ ਮੋਮੀ ਲਿਫ਼ਾਫ਼ੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਚੰਦਨ ਵਾਸੀ ਅਹਿਮਦਾਬਾਦ ਵਜੋਂ ਹੋਈ। ਇਸੇ ਤਰ੍ਹਾਂ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲੀਸ ਪਾਰਟੀ ਸਮੇਤ ਨੈਸ਼ਨਲ ਹਾਈਵੇਅ ਬਾਈਪਾਸ ਤਰੀਜਾ ਨਗਰ ਮੋੜ ਨੇੜੇ ਲਾਏ ਨਾਕੇ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਦੀ ਪਛਾਣ ਰਜਿੰਦਰ ਸਿੰਘ ਉਰਫ ਰਾਣਾ ਵਜੋਂ ਹੋਈ ਹੈ। - ਪੱਤਰ ਪ੍ਰੇਰਕ
Advertisement
Advertisement
Advertisement
Advertisement