For the best experience, open
https://m.punjabitribuneonline.com
on your mobile browser.
Advertisement

ਹੈਰੋਇਨ ਤੇ ਅਸਲੇ ਸਣੇ ਤਿੰਨ ਮੁਲਜ਼ਮ ਗ੍ਰਿਫਤਾਰ

05:47 AM Jun 09, 2025 IST
ਹੈਰੋਇਨ ਤੇ ਅਸਲੇ ਸਣੇ ਤਿੰਨ ਮੁਲਜ਼ਮ ਗ੍ਰਿਫਤਾਰ
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ। 
Advertisement

ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 8 ਜੂਨ

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਸ੍ਰੀ ਮੁਕਤਸਰ ਸਾਹਿਬ ਪੁਲੀਸ ਨਾਲ ਇੱਕ ਸਾਂਝੇ ਅਪਰੇਸ਼ਨ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਸਣੇ 10 ਜ਼ਿੰਦਾ ਕਾਰਤੂਸ ਅਤੇ 174 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ, ਸਾਰੇ ਵਾਸੀ ਸ੍ਰੀ ਮੁਕਤਸਰ ਸਾਹਿਬ, ਵਜੋਂ ਹੋਈ ਹੈ । ਤਿੰਨੋਂ ਮੁਲਜ਼ਮ ਬੀਐੱਨਐਸ ਅਤੇ ਅਸਲਾ ਐਕਟ ਤਹਿਤ ਗੰਭੀਰ ਅਪਰਾਧਾਂ ਸਣੇ ਕਈ ਅਪਰਾਧਕ ਮਾਮਲਿਆਂ ਵਿੱਚ ਲੋੜੀਂਦੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੌਰਵ ਉਰਫ਼ ਬਿੱਲਾ ਪੁਲੀਸ ਸਟੇਸ਼ਨ ਸਿਟੀ ਮਲੋਟ ਵਿੱਚ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ, ਜਦੋਂ ਕਿ ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਪੁਲੀਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿੱਚ ਦਰਜ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੋਂ ਅਪਰਾਧੀ ਆਪਣੇ ਕਿਸੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਅਪਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਏਡੀਜੀਪੀ) ਏਜੀਟੀਐੱਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਤਿੰਨੋਂ ਮੁਲਜ਼ਮਾਂ ਨੂੰ ਫਲਾਈਓਵਰ ਹੇਠਾਂ ਇੱਕ ਪੌਲੀਥੀਨ ਫ਼ਰੋਲ਼ਦਿਆਂ ਦੇਖਿਆ। ਪੁਲਿਸ ਨੂੰ ਦੇਖ ਕੇ, ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਦੀ ਮੁਸਤੈਦੀ ਨਾਲ ਮੁਲਜ਼ਮਾਂ ਨੂੰ ਜੀਟੀ ਰੋਡ ਬਠਿੰਡਾ ਚੌਕ, ਮਲੋਟ ਨੇੜੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਤਲਾਸ਼ੀ ਲੈਣ ’ਤੇ, ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਸੀਨੀਅਰ ਪੁਲੀਸ ਸੁਪਰਡੈਂਟ (ਐੱਸਐੱਸਪੀ) ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ ਨੇ ਦੱਸਿਆ ਕਿ ਇਸ ਸਬੰਧੀ ਵਿੱਚ ਐੱਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਥਾਣਾ ਸਿਟੀ ਮਲੋਟ ਵਿੱਚ ਇੱਕ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ ਹੋਰ ਜਾਂਚ ਕੀਤੀ ਜਾ ਰਹੀ ਹੈ।

Advertisement
Advertisement

Advertisement
Author Image

Sukhjit Kaur

View all posts

Advertisement