ਹੈਰੋਇਨ ਸਣੇ ਕਾਬੂ
05:02 AM Apr 15, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਪਰੈਲ
ਸਥਾਨਕ ਪੁਲੀਸ ਨੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਰਜਤ ਵਾਸੀ ਡੱਡੂਮਾਜਰਾ ਕਲੋਨੀ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਐਂਟੀ ਨਾਰਕੋਟਿਕ ਟਾਸਕ ਫੋਰਸ ਸੈਕਟਰ-11 ਨੇ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਸੈਕਟਰ-24 ਵਿੱਚ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 16.40 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Advertisement
Advertisement
Advertisement
Advertisement