For the best experience, open
https://m.punjabitribuneonline.com
on your mobile browser.
Advertisement

ਹੈਰੋਇਨ ਸਣੇ ਦੋ ਨੌਜਵਾਨ ਗ੍ਰਿਫ਼ਤਾਰ

05:09 AM Jun 09, 2025 IST
ਹੈਰੋਇਨ ਸਣੇ ਦੋ ਨੌਜਵਾਨ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 8 ਜੂਨ
ਇਥੇ ਪੁਲੀਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨਾਂ ਦੀ ਪਛਾਣ ਲੱਕੀ ਵਾਸੀ ਐੱਮਸੀ ਕਲੋਨੀ ਅਤੇ ਪ੍ਰਥਮ ਵਾਸੀ ਬਜਾਜ ਸਵੀਟਸ ਵਾਲੀ ਗਲੀ ਵਜੋਂ ਹੋਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ਪੁਲੀਸ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਐੱਮਸੀ ਕਲੋਨੀ ਨੇੜਿਓਂ ਰਮੇਸ਼ ਕੁਮਾਰ ਨੂੰ 8 ਗਰਾਮ 15 ਮਿਲੀ ਗਰਾਮ ਹੈਰੋਇਨ ਸਣੇ ਫੜਿਆ ਹੈ, ਜਦੋਂ ਕਿ ਪ੍ਰਥਮ ਨੂੰ ਡੀਸੀ ਕਲੋਨੀ ’ਚੋਂ 9 ਗਰਾਮ 87 ਮਿਲੀ ਗਰਾਮ ਸਣੇ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement

Advertisement
Advertisement
Advertisement
Author Image

Sukhjit Kaur

View all posts

Advertisement