ਹੈਰੋਇਨ ਸਣੇ ਨੌਜਵਾਨ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਕਾਲਾਂਵਾਲੀ, 14 ਅਪਰੈਲ
ਸੀਆਈਏ ਸਟਾਫ਼ ਪੁਲੀਸ ਕਾਲਾਂਵਾਲੀ ਦੀ ਟੀਮ ਨੇ ਪਿੰਡ ਕਾਲਾਂਵਾਲੀ ਤੋਂ ਇੱਕ ਵਿਅਕਤੀ ਨੂੰ 15.16 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਬਿੱਲੂ ਸਿੰਘ ਉਰਫ ਗੱਗੂ ਪੁੱਤਰ ਹਰਭਜਨ ਵਾਸੀ ਪਿੰਡ ਕਾਲਾਂਵਾਲੀ ਵਜੋਂ ਹੋਈ ਹੈ। ਸੀਆਈਏ ਕਾਲਾਂਵਾਲੀ ਇੰਚਾਰਜ ਵਰਿੰਦਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਕੁਲਵੀਰ ਸਿੰਘ ਆਪਣੀ ਪੁਲੀਸ ਟੀਮ ਨਾਲ ਪਿੰਡ ਕਾਲਾਂਵਾਲੀ ਦੇ ਪ੍ਰਜਾਪਤੀ ਧਰਮਸ਼ਾਲਾ ਕੋਲ ਗਸ਼ਤ ’ਤੇ ਸਨ। ਇਸ ਦੌਰਾਨ ਏਐਸਆਈ ਨੂੰ ਸੂਤਰਾਂ ਤੋਂ ਸੂਚਨਾ ਮਿਲੀ ਕਿ ਪਿੰਡ ਕਾਲਾਂਵਾਲੀ ਵਿੱਚ ਇੱਕ ਨੌਜਵਾਨ ਨਸ਼ਿਆਂ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਨਸ਼ੀਲੇ ਪਦਾਰਥ ਵੇਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਤੋਂ ਬਾਅਦ ਇਹ ਨੌਜਵਾਨ ਪੁਲੀਸ ਦੀ ਗੱਡੀ ਨੂੰ ਦੇਖ ਕੇ ਲੁਕ ਗਿਆ ਪਰ ਪੁਲੀਸ ਨੇ ਨੌਜਵਾਨ ਨੂੰ ਕਾਬੂ ਕੀਤਾ ਅਤੇ ਉਸ ਦੀ ਤਲਾਸ਼ੀ ਲਈ ਜਿਸ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਖਿਲਾਫ਼ ਥਾਣਾ ਕਾਲਾਂਵਾਲੀ ਵਿੱਚ ਨਾਰਕੋਟਿਕਸ ਕੰਟਰੋਲ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮੁਲਜ਼ਮ ਦੇ ਖਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।