ਪੱਤਰ ਪ੍ਰੇਰਕਏਲਨਾਬਾਦ, 19 ਮਈਸੀਆਈਏ ਪੁਲੀਸ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਰਾਣੀਆਂ ਥਾਣਾ ਖੇਤਰ ਦੇ ਵਾਰਡ ਨੰਬਰ 13 ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਗ੍ਰਾਮ 43 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਟੀਮ ਇੰਚਾਰਜ ਪ੍ਰੇਮ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਹਿਚਾਣ ਸੁਖਵੰਤ ਸਿੰਘ ਉਰਫ ਸੁੱਖਾ ਨਿਵਾਸੀ ਵਾਰਡ ਨੰਬਰ 13 ਰਾਣੀਆ ਦੇ ਰੂਪ ਵਿੱਚ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।