For the best experience, open
https://m.punjabitribuneonline.com
on your mobile browser.
Advertisement

ਹੋਲਾ-ਮਹੱਲਾ: ਵੱਡੀ ਗਿਣਤੀ ਸੰਗਤ ਕੀਰਤਪੁਰ ਸਾਹਿਬ ਨਤਮਸਤਕ

05:01 AM Mar 12, 2025 IST
ਹੋਲਾ ਮਹੱਲਾ  ਵੱਡੀ ਗਿਣਤੀ ਸੰਗਤ ਕੀਰਤਪੁਰ ਸਾਹਿਬ ਨਤਮਸਤਕ
ਹੋਲੇ ਮਹੱਲੇ ਮੌਕੇ ਕੀਰਤਪੁਰ ਸਾਹਿਬ ਪੁੱਜੀ ਸੰਗਤ ਗੁਰੂ ਘਰ ਨਤਮਸਤਕ ਹੁੰਦੀ ਹੋਈ।
Advertisement

ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ/ਸ੍ਰੀ ਆਨੰਦਪੁਰ ਸਾਹਿਬ, 11 ਮਾਰਚ
ਹੋਲਾ-ਮਹੱਲਾ ਦੇ ਪਹਿਲੇ ਪੜਾਅ ਦਾ ਕੀਰਤਪੁਰ ਸਾਹਿਬ ਵਿੱਚ ਅੱਜ ਦੂਜਾ ਦਿਨ ਸੀ। ਦੋ ਪੜਾਵਾਂ ਵਿੱਚ ਮਨਾਏ ਜਾਣ ਵਾਲੇ ਇਸ ਤਿਉਹਾਰ ਮੌਕੇ ਪੰਜਾਬ ਭਰ ਤੋਂ ਪੁੱਜੀ ਵੱਡੀ ਗਿਣਤੀ ਸੰਗਤ ਗੁਰਦੁਆਰਾ ਪਤਾਲਪੁਰੀ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ ਅਤੇ ਪੀਰ ਬਾਬਾ ਬੁੱਢਣ ਸ਼ਾਹ ਦੀ ਦਰਗਾਹ ’ਤੇ ਨਤਮਸਤਕ ਹੋਈ। ਸੰਗਤ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕੀਤੇ। ਇਸ ਮੌਕੇ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ), ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸੰਪਰਦਾਵਾਂ ਦੇ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਪੁਲੀਸ ਵੱਲੋਂ ਟਰੈਕਟਰਾਂ ’ਤੇ ਉੱਚ ਆਵਾਜ਼ ’ਚ ਗੀਤ ਚਲਾਉਣ ਤੇ ਮੋਟਰਸਾਈਕਲਾਂ ਦੇ ਸਾਇਲੈਂਸਰ ਖੋਲ੍ਹ ਕੇ ਆਉਣ ਵਾਲੇ ਨੌਜਵਾਨਾਂ ’ਤੇ ਸਖ਼ਤੀ ਕੀਤੀ ਗਈ। ਇਸ ਮੌਕੇ ਮੇਲਾ ਅਫ਼ਸਰ ਐੱਸਡੀਐੱਮ ਜਸਪ੍ਰੀਤ ਸਿੰਘ, ਡੀਐੱਸਪੀ ਦਾਨਿਸ਼ਵੀਰ ਸਿੰਘ ਅਤੇ ਥਾਣਾ ਮੁਖੀ ਦਾਨਿਸ਼ਵੀਰ ਸਿੰਘ ਨੇ ਰੰਗ ਵੇਚਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਮਗਰੋਂ ਸੜਕਾਂ ’ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਦਾ ਸਾਮਾਨ ਵੀ ਚੁੱਕਿਆ ਗਿਆ।

Advertisement

Advertisement
Advertisement

ਦੋ ਰੋਜ਼ਾ ਵਿਰਾਸਤੀ ਖੇਡਾਂ ਸ਼ੁਰੂ
ਪ੍ਰਸ਼ਾਸਨ ਵੱਲੋਂ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿੱਚ ਦੋ ਰੋਜ਼ਾ ਵਿਰਾਸਤੀ ਖੇਡਾਂ ਦੀ ਅੱਜ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਨ੍ਹਾਂ ਖੇਡਾਂ ਵਿੱਚ ਗਤਕਾ, ਸੁੰਦਰ ਦਸਤਾਰ ਤੇ ਦਮਾਲੇ ਸਜਾਉਣ, ਟੈਂਟ ਪੈਗਿੰਗ ਮੁਕਾਬਲੇ ਸ਼ਾਮਲ ਹਨ। ਅੱਜ ਵਿਰਾਸਤੀ ਖੇਡਾਂ ਦਾ ਆਗਾਜ਼ ਸੱਭਿਆਚਾਰਕ ਪੇਸ਼ਕਾਰੀਆਂ, ਲੁੱਡੀ ਅਤੇ ਭੰਗੜਾ ਨਾਲ ਹੋਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ, ਮੇਲਾ ਅਫ਼ਸਰ ਜਸਪ੍ਰੀਤ ਸਿੰਘ, ਐੱਸਡੀਐੱਮ ਮੋਰਿੰਡਾ ਸੁਖਪਾਲ ਸਿੰਘ, ਨੈਸ਼ਨਲ ਗਤਕਾ ਟੀਮ ਦੇ ਕੌਮੀ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

Advertisement
Author Image

Balwant Singh

View all posts

Advertisement