ਜ਼ਹਿਰੀਲੀ ਦਵਾਈ ਨਿਗਲਣ ਨਾਲ ਦੋ ਮੌਤਾਂ

ਪੱਤਰ ਪ੍ਰੇਰਕ
ਮੁਕੇਰੀਆਂ, 20 ਸਤੰਬਰ
ਇੱਥੇ ਇੱਕ ਲੜਕੀ ਅਤੇ ਲੜਕੇ ਵੱਲੋਂ ਜ਼ਹਿਰੀਲੀ ਦਵਾਈ ਪੀਣ ਕਾਰਨ ਦੋਵਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਮੁਕੇਰੀਆਂ ਉਪ ਮੰਡਲ ਦੇ ਪਿੰਡ ਬੋਹੜਾਂ (ਮਾਨਸਰ) ਦੇ ਸੋਮ ਰਾਜ ਨੇ ਪੁਲੀਸ ਕੋਲ ਕੀਤੀਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਸ਼ਮਾ (22) ਨੇ ਦਿਮਾਗੀ ਪ੍ਰੇਸ਼ਾਨੀ ਕਰਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਪੋਸਟ ਮਾਰਟਮ ਉਪਰੰਤ ਮਾਪਿਆਂ ਨੂੰ ਸੌਂਪ ਦਿੱਤੀ ਹੈ। ਇਸ ਦੌਰਾਨ ਪਿੰਡ ਜਹਾਨਪੁਰ ਦੇ ਹਰਜੀਤ ਸਿੰਘ (18) ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਨੂੰ ਸਿਵਲ ਹਸਪਤਾਲ ਮੁਕੇਰੀਆਂ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।

Tags :