ਅਕਾਲੀ ਆਗੂ ਘਰਾਂ ’ਚ ਨਜ਼ਰਬੰਦ
04:57 AM Jul 03, 2025 IST
ਪੱਤਰ ਪ੍ਰੇਰਕ
Advertisement
ਜਲੰਧਰ, 2 ਜੁਲਾਈ
ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ ਚੰਡੀਗੜ੍ਹ ਕੂਚ ਕਰਨ ਵਾਲੇ ਪਾਰਟੀ ਆਗੂਆਂ ਨੂੰ ਪੁਲੀਸ ਨੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੂੰ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲੀਸ ਨੇ ਸਵੇਰੇ 6 ਵਜੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਇਸੇ ਦੌਰਾਨ ਜਦੋਂ ਪਾਰਟੀ ਦੇ ਹੋਰ ਆਗੂ ਉਨ੍ਹਾਂ ਦੇ ਘਰ ਪਹੁੰਚੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਵੀ ਉੱਥੇ ਹੀ ਨਜ਼ਰਬੰਦ ਕਰ ਲਿਆ। ਕਰੀਬ ਪੰਜ ਘੰਟਿਆਂ ਬਾਅਦ ਪੁਲੀਸ ਨੇ ਅਕਾਲੀ ਆਗੂਆਂ ਤੋਂ ਪਹਿਰਾ ਚੁੱਕਿਆ। ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਪੁਲੀਸ ਦੀ ਇਸ ਕਾਰਵਾਈ ਦੀ ਆਲੋਚਨਾ ਕਰਦਿਆਂ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ।
Advertisement
Advertisement