ਅਕਾਲੀ ਦਲ ਅੰਮ੍ਰਿਤਸਰ ਦੀ ਮੈਂਬਰਸ਼ਿਪ ਮੁਹਿੰਮ ਤੇਜ਼
05:01 AM May 20, 2025 IST
ਲਹਿਰਾਗਾਗਾ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪਾਰਟੀ ਵੱਲੋਂ ਮੁਹਿੰਮ ਸਬੰਧੀ ਪਿੰਡਾਂ ਵਿੱਚ ਮੈਂਬਰਸ਼ਿਪ ਸਬੰਧੀ ਪਰਚੀਆਂ ਕੱਟੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਇੰਚਾਰਜ ਜਥੇਦਾਰ ਪ੍ਰਗਟ ਸਿੰਘ ਗਾਗਾ ਨੇ ਕਿਹਾ ਕਿ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਪ੍ਰਤੀ ਲੋਕਾਂ ਵਿੱਚ ਪੂਰਾ ਉਤਸ਼ਾਹ ਹੈ। ਹੁਣ ਤੱਕ ਹਲਕੇ ਦੇ 20 ਤੋਂ 25 ਪਿੰਡਾਂ ਵਿੱਚ ਇਹ ਪਰਚੀ ਮੁਹਿੰਮ ਮੁਕੰਮਲ ਹੋ ਚੁੱਕੀ ਹੈ। ਇਸ ਮੌਕੇ ਬਹਾਦਰ ਸਿੰਘ ਭਸੌੜ ਮੈਂਬਰ ਪੀਏਸੀ, ਜਥੇਦਾਰ ਪ੍ਰਗਟ ਸਿੰਘ ਗਾਗਾ, ਨਾਜ਼ਰ ਸਿੰਘ ਲੇਹਲ ਕਲਾਂ ਸੀਨੀਅਰ ਆਗੂ, ਕਰਮਜੀਤ ਕੌਰ ਪਾਪੜਾ ਜਨਰਲ ਸਕੱਤਰ ਪੰਜਾਬ, ਸਤਿਗੁਰ ਸਿੰਘ ਪੰਚਾਇਤ ਮੈਂਬਰ, ਕੁਲਦੀਪ ਸਿੰਘ ਫੌਜੀ, ਕਰਮਜੀਤ ਸਿੰਘ, ਗੋਬਿੰਦ ਸਿੰਘ ਫੌਜੀ, ਮਨਪ੍ਰੀਤ ਸਿੰਘ ਅਤੇ ਲਖਵੀਰ ਸਿੰਘ ਮੈਂਬਰ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement