ਅਕਾਲੀ ਦਲ (ਅ) ਵੱਲੋਂ ਏਡੀਸੀ ਨੂੰ ਮੰਗ ਪੱਤਰ
05:53 AM Apr 10, 2025 IST
ਪੱਤਰ ਪ੍ਰੇਰਕਮਾਲੇਰਕੋਟਲਾ, 9 ਅਪਰੈਲ
Advertisement
ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ ਦੀ ਅਗਵਾਈ ਹੇਠ ਅੱਜ ਪਾਰਟੀ ਦੇ ਵਫ਼ਦ ਵੱਲੋਂ ਕੇਂਦਰੀ ਸਰਕਾਰ ਵੱਲੋਂ ਪਾਸ ਵਕਫ਼ ਸੋਧ ਬਿੱਲ ਰੱਦ ਕਰਵਾਉਣ ਲਈ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਕੁਮਾਰ ਨੂੰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਬਣਨ ਨਾਲ ਮਸਲਿਮ ਕੌਮ ਦੇ ਮਨਾਂ ਵਿਚ ਵੱਡੀ ਬੇਚੈਨੀ ਪੈਦਾ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਮੁਸਲਿਮ ਕੌਮ ਦੇ ਦਰਦ ਨੂੰ ਮਹਿਸੂਸ ਕਰਦੇ ਹੋਏ ਘੱਟ ਗਿਣਤੀ ਮੁਸਲਮਾਨਾਂ ਦੇ ਹੱਕਾਂ ਦੀ ਰਾਖੀ ਲਈ ਇਸ ਕਾਲੇ ਕਾਨੂੰਨ ਨੂੰ ਫੌਰੀ ਰੱਦ ਕਰਵਾਇਆ ਜਾਵੇ।
Advertisement
Advertisement