ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਦੀ ਭਰਤੀ ਕਮੇਟੀ ਵੱਲੋਂ ਸਮੀਖਿਆ ਮੀਟਿੰਗ

06:05 AM Jun 11, 2025 IST
featuredImage featuredImage
ਚੰਡੀਗੜ੍ਹ ਵਿੱਚ ਮੀਟਿੰਗ ਕਰਦੇ ਹੋਏ ਭਰਤੀ ਕਮੇਟੀ ਦੇ ਮੈਂਬਰ।

ਆਤਿਸ਼ ਗੁਪਤਾ
ਚੰਡੀਗੜ੍ਹ, 10 ਜੂਨ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤੀ ਲਈ ਬਣਾਈ ਭਰਤੀ ਕਮੇਟੀ ਵੱਲੋਂ ਅੱਜ ਚੰਡੀਗੜ੍ਹ ਵਿੱਚ ਭਰਤੀ ਪ੍ਰਕਿਰਿਆ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਇਹ ਮੀਟਿੰਗ ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿੱਚ ਸਾਰਿਆਂ ਨੇ ਮਰਹੂਮ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸ਼ੋਕ ਮਤਾ ਪਾਸ ਕੀਤਾ। ਭਰਤੀ ਕਮੇਟੀ ਨੇ ਸਮੀਖਿਆ ਮੀਟਿੰਗ ਵਿੱਚ ਇਕਜੁੱਟਤਾ ਨਾਲ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਿਕ 18 ਮਾਰਚ ਨੂੰ ਸ਼ੁਰੂ ਕੀਤੀ ਭਰਤੀ ਨੂੰ ਛੇ ਮਹੀਨੇ ਤੋਂ ਪਹਿਲਾਂ ਮੁਕੰਮਲ ਕਰਕੇ ਪੰਜਾਬ ਪ੍ਰਸਤ ਤੇ ਪੰਥ ਪ੍ਰਵਾਨਿਤ ਲੀਡਰਸ਼ਿਪ ਦਿੱਤੀ ਜਾਵੇਗੀ। ਇਸ ਮੌਕੇ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਅੱਜ ਦੂਜੀਆਂ ਪਾਰਟੀਆਂ ਦੇ ਲੀਡਰ ਅਕਾਲੀ ਦਲ ਦੀ ਮਜ਼ਬੂਤੀ ਦੀ ਗੱਲ ਕਰਨ ਲਈ ਮਜਬੂਰ ਹੋ ਗਏ ਹਨ, ਕਿਉਂਕਿ ਉਨ੍ਹਾਂ ਨੂੰ ਆਸ ਨਜ਼ਰ ਆਉਣ ਲੱਗੀ ਹੈ ਕਿ ਜਿਹੜਾ ਰਾਹ ਅਕਾਲ ਤਖ਼ਤ ਨੇ ਦਿਖਾਇਆ ਹੈ ਉਹ ਨਿਸ਼ਚਿਤ ਤੌਰ ’ਤੇ ਪੰਜਾਬ ਦੇ ਭਲੇ ਵਾਲਾ ਹੈ। ਇਸ ਦੇ ਨਾਲ ਹੀ ਭਰਤੀ ਕਮੇਟੀ ਦੇ ਆਗੂਆਂ ਨੇ ਸਾਰਿਆਂ ਨੂੰ 18 ਜੂਨ ਤੱਕ ਭਰਤੀ ਦੀਆਂ ਕਾਪੀਆਂ ਲਾਜ਼ਮੀ ਤੌਰ ’ਤੇ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਸਮੀਖਿਆ ਮੀਟਿੰਗ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੈਲੀਗੇਟ ਦੀ ਚੋਣ ਬਕਾਇਦਾ ਜਮਹੂਰੀ ਢੰਗ ਨਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡੈਲੀਗੇਟਾਂ ਦੀ ਚੋਣ ਲਈ ਜ਼ਿਲ੍ਹਾ, ਹਲਕਾ ਇਕਾਈ ਤੋਂ ਅਧਿਕਾਰ ਨਾ ਖੋਹੇ ਜਾਣ। ਇਸ ਮੌਕੇ ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਸਰਵਨ ਸਿੰਘ ਫਿਲੌਰ, ਸੁੱਚਾ ਸਿੰਘ ਛੋਟੇਪੁਰ, ਬਲਦੇਵ ਸਿੰਘ ਮਾਨ, ਬੀਬੀ ਪਰਮਜੀਤ ਕੌਰ ਗੁਲਸ਼ਨ, ਜਸਟਿਸ ਨਿਰਮਲ ਸਿੰਘ, ਦਰਸ਼ਨ ਸਿੰਘ ਸ਼ਿਵਾਲਿਕ, ਸੁਖਵਿੰਦਰ ਸਿੰਘ ਔਲਖ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਐੱਸਐੱਸ ਸੰਧੂ, ਭਾਈ ਮਨਜੀਤ ਸਿੰਘ, ਸਤਵਿੰਦਰ ਸਿੰਘ ਟੌਹੜਾ ਤੇ ਹੋਰ ਕਈ ਮੈਂਬਰ ਮੌਜੂਦ ਸਨ।

Advertisement

Advertisement