ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ: ਝੂੰਦਾਂ

05:35 AM May 05, 2025 IST
featuredImage featuredImage
ਪਿੰਡ ਮਦੇਵੀ ਵਿੱਚ ਇਕਬਾਲ ਸਿੰਘ ਝੂੰਦਾਂ ਦਾ ਸਨਮਾਨ ਕਰਦੇ ਹੋਏ ਅਕਾਲੀ ਵਰਕਰ।
ਪਰਮਜੀਤ ਸਿੰਘ ਕੁਠਾਲਾ
Advertisement

ਮਾਲੇਰਕੋਟਲਾ, 4 ਮਈ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਰਨ ਲਈ ਬਣਾਈ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਅਕਾਲੀ ਵਰਕਰਾਂ ਵੱਲੋਂ ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ ਦੇਣ ਦਾ ਦਾਅਵਾ ਕੀਤਾ ਹੈ। ਅੱਜ ਇੱਥੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਹਿਲੇ ਗੇੜ ਦੌਰਾਨ ਅਕਾਲੀ ਵਰਕਰਾਂ ਨੇ ਭਰਤੀ ਕਰਨ ਲਈ 525 ਕਾਪੀਆਂ ਪ੍ਰਾਪਤ ਕੀਤੀਆਂ ਹਨ ਜਿਨ੍ਹਾਂ ਵਿਚੋਂ ਹਲਕਾ ਅਮਰਗੜ੍ਹ ਅੰਦਰ 400 ਅਤੇ ਹਲਕਾ ਮਾਲੇਰਕੋਟਲਾ ਅੰਦਰ 125 ਕਾਪੀਆਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਲਕਾ ਮਾਲੇਰਕੋਟਲਾ ’ਚ ਵੰਡੀਆਂ 125 ਕਾਪੀਆਂ ਵਿਚੋਂ ਮਾਲੇਰਕੋਟਲਾ ਸ਼ਹਿਰ ਅੰਦਰ 80 ਅਤੇ ਹਲਕੇ ਦੇ 20 ਪਿੰਡਾਂ ਅੰਦਰ 45 ਕਾਪੀਆਂ ਵੰਡੀਆਂ ਜਾ ਚੁੱਕੀਆਂ ਹਨ। ਝੂੰਦਾਂ ਮੁਤਾਬਿਕ ਪਹਿਲੇ ਗੇੜ ਵਿਚ ਵੰਡੀਆਂ ਕਾਪੀਆਂ ਨਾਲ 52500 ਮੈਂਬਰ ਭਰਤੀ ਕੀਤੇ ਜਾ ਰਹੇ ਹਨ ਜਦਕਿ ਵਰਕਰਾਂ ਦੇ ਉਤਸ਼ਾਹ ਨੂੰ ਵੇਖਦਿਆਂ ਦੂਜੇ ਗੇੜ ਵਿਚ ਭਰਤੀ ਦਾ ਅੰਕੜਾ ਕਈ ਗੁਣਾ ਵਧਣ ਦੀ ਸੰਭਾਵਨਾ ਹੈ। ਜ਼ਿਲ੍ਹੇ ਭਰ ਅੰਦਰ ਸੰਗਤਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਸੰਤੁਸ਼ਟ ਝੂੰਦਾਂ ਨੇ ਦੱਸਿਆ ਕਿ ਸ਼ਹਿਰਾਂ ਅਤੇ ਪਿੰਡਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ ਅਤੇ ਪੰਥਕ ਸੋਚ ਨੂੰ ਪ੍ਰਨਾਇਆ ਕੋਈ ਵੀ ਅਕਾਲੀ ਵਰਕਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਬੇਮੁੱਖ ਨਹੀਂ ਹੋ ਸਕਦਾ। ਉਨ੍ਹਾਂ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਚੱਲ ਰਹੀ ਭਰਤੀ ਮੁਹਿੰਮ ਨੂੰ ਭਰਵਾਂ ਸਮਰਥਨ ਦੇ ਕੇ ਪੰਥ ਅਤੇ ਪੰਜਾਬ ਦੇ ਹੱਕਾਂ ਹਿੱਤਾਂ ਲਈ ਲੜਨ ਮਰਨ ਵਾਲੀ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ ਦੀ ਪੁੱਨਰ ਸੁਰਜੀਤੀ ਲਈ ਅੱਗੇ ਆਉਣ। ਝੂੰਦਾਂ ਵੱਲੋਂ ਹਲਕਾ ਮਾਲੇਰਕੋਟਲਾ ਦੇ ਵੱਖ ਵੱਖ ਪਿੰਡਾਂ ਅੰਦਰ ਅਕਾਲੀ ਵਰਕਰ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਖੱਟੜਾ, ਜਥੇਦਾਰ ਲਾਲ ਸਿੰਘ ਚੱਕ ਅਤੇ ਸੁਖਦੇਵ ਸਿੰਘ ਢੀਂਗੀ ਆਦਿ ਆਗੂ ਵੀ ਮੌਜੂਦ ਸਨ।

Advertisement

Advertisement