ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਲੋਕਾਂ ’ਚ ਉਤਸ਼ਾਹ: ਉਮੈਦਪੁਰੀ
05:21 AM Mar 26, 2025 IST
ਪੱਤਰ ਪ੍ਰੇਰਕ
ਪਾਇਲ, 25 ਮਾਰਚ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜ ਮੈਂਬਰੀ ਕਮੇਟੀ ਦੇ ਨਿਗਰਾਨ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਪਿੰਡ ਧਮੋਟ ਕਲਾਂ ਵਿੱਚ ਇੱਕ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਹਰ ਇੱਕ ਸਿੱਖ ਨੂੰ ਮੰਨਣਾ ਚਾਹੀਦਾ ਹੈ ਕਿਉਂਕਿ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਵਾਲਿਆਂ ਦਾ ਬੁਰਾ ਹਾਲ ਹੁੰਦਾ ਵੇਖਿਆ ਗਿਆ ਹੈ। ਇਸ ਸਮੇਂ ਜਥੇਦਾਰ ਅਵਤਾਰ ਸਿੰਘ ਧਮੋਟ ਨੇ ਲੋਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਖਸ਼ੇ ‘ਮੀਰੀ ਪੀਰੀ’ ਦੇ ਸਿਧਾਂਤ ਉੱਪਰ ਪਹਿਰਾ ਦੇਣ ਲਈ ਭਰਤੀ ਮੁਹਿੰਮ ਵਿੱਚ ਵੱਧ ਚੜ੍ਹਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਧਮੋਟ, ਭਾਈ ਪਰਮਜੀਤ ਸਿੰਘ ਗਿੱਲ ਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਗਿੱਲ ਆਦਿ ਹਾਜ਼ਰ ਸਨ।
Advertisement
Advertisement