ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਲੋਕਾਂ ’ਚ ਉਤਸ਼ਾਹ
05:09 AM May 17, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਮੋਗਾ, 16 ਮਈ
ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਲਈ ਇਥੇ ਜਿ਼ਿਲ੍ਹਾ ਪੱਧਰੀ ਕੈਂਪ ਲਈ ਸਿੱਖ ਸੰਗਤ ਵਿਚ ਭਾਰੀ ਉਤਸ਼ਾਹ ਹੈ। ਅਕਾਲੀ ਦਲ ਦੀ ਮੁੜ-ਸੁਰਜੀਤੀ ਲਈ ਇਸ ਕੈਂਪ ਵਿੱਚ ਪੰਥਕ ਜਜ਼ਬਾ ਰੱਖਣ ਵਾਲੀ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ।
ਇਥੇ ਸ਼ਹਿਰ ਅੰਦਰ ਭਰਤੀ ਮੁਹਿੰਮ ਦੌਰਾਨ ਸੇਵਾਮੁਕਤ ਖੇਤੀਬਾੜੀ ਵਿਭਾਗ ਤੋਂ ਡਿਪਟੀ ਡਾਇਰੈਕਟਰ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਹ ਮੁਹਿੰਮ ਪੰਥਕ ਦਿੱਖ ਤੇ ਸੰਗਤ ਦਾ ਮਨ ਦੁਬਾਰਾ ਜਿੱਤਣ ਵਿੱਚ ਸਫ਼ਲ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਵਿਚਾਰਧਾਰਾ ਨਾਲ ਜੁੜੇ ਲੋਕਾਂ ਨੂੰ ਅੱਗੇ ਆਉਣ ਦਾ ਸਮਾਂ ਹੈ। ਅਕਾਲੀ ਸੋਚ ਹੀ ਪੰਥ ਤੇ ਪੰਜਾਬ ਨੂੰ ਅੱਗੇ ਲਿਜਾ ਸਕਦੀ ਹੈ। ਅਕਾਲ ਤਖਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਪੰਜਾਬ ਦੀ ਸਿਆਸਤ ਨੂੰ ਨਵੀ ਸੇਧ ਤੇ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਅੱਜ ਦਾ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਤ, ਦੱਬਿਆ ਕੁਚਲਿਆ ਮਹਿਸੂਸ ਕਰ ਰਿਹਾ ਹੈ।
Advertisement
Advertisement