ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਨ ਦਾ ਸੱਦਾ
ਲੁਧਿਆਣਾ, 2 ਮਈ
ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਬੀਬੀਆਂ ਨੂੰ ਕਿਹਾ ਕਿ ਉਹ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਨ।
ਉਹ ’84 ਦੰਗਾ ਪੀੜਤ ਵੈਲਫੇਅਰ ਸੁਸਾਇਟੀ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਦੇ ਗ੍ਰਹਿ ਸੀਆਰਪੀਐੱਫ ਕਲੋਨੀ ਫੇਜ਼-1, ਦੁੱਗਰੀ ਵਿੱਚ ਹੋਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ, ਜਿਸ ਵਿੱਚ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਵਿਸ਼ੇਸ਼ ਤੌਰ ’ਤੇ ਪੁਹੰਚੇ।
ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਦੰਗਾ ਪੀੜ੍ਹਤ ਪਰਿਵਾਰਾਂ ਵੱਲੋਂ ਬੀਬੀ ਹਰਗੋਬਿੰਦ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਬੀਬੀ ਹਰਿਗੋਬਿੰਦ ਕੌਰ ਨੇ ਸੰਬੋਧਨ ਕਰਦਿਆਂ ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਲੁੱਧਿਆਣਾ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਚੋਣ ਮੁਹਿੰਮ ਵਿੱਚ ਹਿੱਸਾ ਲੈਕੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਇਕਜੁੱਟ ਹੋਕੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਦਲਜੀਤ ਸਿੰਘ ਸੋਨੀ ਸਕੱਤਰ , ਹਰਮੀਤ ਸਿੰਘ, ਧਰਮਿੰਦਰ ਸਿੰਘ, ਰਾਜਿੰਦਰ ਸਿੰਘ ਭਾਟੀਆ, ਰਾਜਿੰਦਰ ਸਿੰਘ ਅਡੋਵੋਕੇਟ, ਤਜਿੰਦਰ ਪਾਲ ਸਿੰਘ, ਬੀਬੀ ਇੰਦਰਪਾਲ ਕੌਰ, ਬੀਬੀ ਬਲਬੀਰ ਕੌਰ, ਆਗਿਆ ਕੌਰ, ਸਤਿੰਦਰ ਕੌਰ ਟੋਨੀ ਅਤੇ ਬੀਬੀ ਸ਼ਰੀਕਾ ਹਾਜ਼ਰ ਸਨ।