ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਦੀ ਮੈਂਬਰਸ਼ਿਪ ਦੀਆਂ ਕਾਪੀਆਂ ਖੂਹ ’ਚ ਸੁੱਟੀਆਂ

05:12 AM Mar 13, 2025 IST
featuredImage featuredImage
ਜਥੇਦਾਰ ਭਗਵੰਤ ਸਿੰਘ ਮੈਂਬਰਸ਼ਿਪ ਦੀਆਂ ਕਾਪੀਆਂ ਲੈ ਕੇ ਜਾਂਦਾ ਹੋਇਆ।

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 12 ਮਾਰਚ
ਸ਼੍ਰੋੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਸਰਕਲ ਮਕਸੂਦਾਂ ਦੇ ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਨੇ ਤਿੰਨ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਅਹੁਦਿਆਂ ਤੋਂ ਫਾਰਗ ਕਰਨ ਦੇ ਫ਼ੈਸਲੇ ਖ਼ਿਲਾਫ਼ ਰੋਸ ਦਰਜ ਕਰਵਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਭੇਜੀਆਂ ਮੈਂਬਰਸ਼ਿਪ ਵਾਲੀਆਂ ਪਰਚੀਆਂ ਖੂਹ ਵਿੱਚ ਸੁੱਟ ਦਿੱਤੀਆਂ। ਇਸ ਸਬੰਧੀ ਜਥੇਦਾਰ ਭਗਵੰਤ ਸਿੰਘ ਫਤਹਿ ਜਲਾਲ ਨੇ ਇੱਕ ਵੀਡੀਓ ਬਣਾ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪਾਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਅਕਾਲੀ ਲੀਡਰਸ਼ਿਪ ਨੇ ਸਿੱਖ ਸਿਧਾਂਤਾਂ ਅਤੇ ਪਾਵਨ ਤਖਤ ਸਾਹਿਬਾਨ ਦੀ ਮਾਣ-ਮਰਿਆਦਾ ਨੂੰ ਢਾਹ ਲਾਈ ਹੈ ਅਤੇ ਨਿਤ ਵਾਪਰ ਰਹੇ ਘਟਨਾਕ੍ਰਮ ਕਾਰਨ ਉਨ੍ਹਾਂ ਨੂੰ ਅਕਾਲੀ ਹੋਣ ਵਿੱਚ ਨਮੋਸ਼ੀ ਮਹਿਸੂਸ ਹੋਣ ਲੱਗ ਪਈ ਸੀ। ਉਨ੍ਹਾਂ ਅਕਾਲੀ ਦਲ ਦੇ ਆਗੂਆਂ ਪ੍ਰਤੀ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਵਿੱਚ ਮੋਹਰੀ ਕਿਰਦਾਰ ਨਿਭਾਉਣ ਤੇ ਨਾਲ ਹੁਕਮਨਾਮੇ ਮੰਨਣ ਤੋਂ ਭਗੌੜਾ ਕਰਾਰ ਦਿੱਤਾ।

Advertisement

Advertisement