ਅਕਾਲੀ ਦਲ ਦੀ ਮੈਂਬਰਸ਼ਿਪ ਲਈ ਲੋਕਾਂ ’ਚ ਕਾਫ਼ੀ ਉਤਸ਼ਾਹ: ਕਰਨ
ਦਿੜ੍ਹਬਾ ਮੰਡੀ, 10 ਅਪਰੈਲ
ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦੀ ਭਰਤੀ ਸਬੰਧੀ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਸਬੰਧੀ ਕੀਤੇ ਗਏ ਨਿਰਦੇਸ਼ਾਂ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨ ਘੁਮਾਣ ਕੈਨੇਡਾ ਦੀ ਅਗਵਾਈ ਹੇਠ ਦਿੜ੍ਹਬਾ ਵਿੱਚ ਇੱਕ ਮੀਟਿੰਗ ਰੱਖੀ ਗਈ, ਜਿਸ ਵਿੱਚ ਦਿੜ੍ਹਬਾ ਵਾਸੀਆਂ ਅਤੇ ਖਾਸ ਕਰਕੇ ਨੌਜਵਾਨਾਂ ਨੇ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਨ ਘੁਮਾਣ ਕੈਨੇਡਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਨਿਰਦੇਸ਼ਾਂ ’ਤੇ ਨਵੀਂ ਭਰਤੀ ਕਰਨ ਬਾਰੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਆਮ ਲੋਕਾਂ ਅਤੇ ਖਾਸ ਕਰਕੇੇ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਹੈ। ਉਨ੍ਹਾਂ ਹਾੜੀ ਦੇ ਸੀਜ਼ਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜਨ ਦਾ ਸੱਦਾ ਦਿੱਤਾ।
ਕਰਨ ਕੈਨੇਡਾ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਦੇਸ਼ ਦੇ ਹਿੱਤਾਂ ਲਈ ਅਥਾਹ ਮੁਸੀਬਤਾਂ ਦਾ ਸਾਹਮਣਾ ਕੀਤਾ ਹੈ ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਮੀਟਿੰਗ ਵਿੱਚ ਭੁਪਿੰਦਰ ਸਿੰਘ ਨਿੱਕਾ, ਕਸਮੀਰ ਸਿੰਘ ਰੋੜੇਵਾਲ, ਰਾਜ ਕੁਮਾਰ ਰਾਮਾ, ਬਚਨ ਲਾਲ, ਸੁਰਜੀਤ ਸਿੰਘ, ਗੁਰਜੀਤ ਸਿੰਘ ਤੇ ਸ਼ੇਰ ਸਿੰਘ ਦੋਵੇਂ ਸਾਬਕਾ ਪ੍ਰਧਾਨ ਨਗਰ ਪੰਚਾਇਤ ਦਿੜ੍ਹਬਾ, ਰਾਣਾ ਸ਼ੇਰਗਿੱਲ, ਨੰਬਰਦਾਰ ਸੱਤੀ, ਲਾਡੀ ਸਿੰਘ,ਪ੍ਰਿਥੀ ਸਿੰਘ, ਰਾਮਾ ਸਿੰਘ, ਇੰਦਰਜੀਤ ਸਿੰਘ ਅਤੇ ਭੋਲਾ ਸਿੰਘ ਹਾਜ਼ਰ ਸਨ।