ਅਕਾਲੀ ਦਲ ਨੂੰ ਅਕਾਲ ਤਖ਼ਤ ਦੇ ਹੁਕਮਨਾਮੇ ’ਤੇ ਪਹਿਰਾ ਦੇਣ ਦੀ ਅਪੀਲ
05:04 AM Jan 10, 2025 IST
ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ (ਭੰਗ) ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰਾਂ ਨੂੰ 10 ਜਨਵਰੀ ਦੀ ਮੀਟਿੰਗ ’ਚ ਅਕਾਲ ਤਖ਼ਤ ਦੇ ਹੁਕਮਾਂ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ। ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ ਆਦਿ ਨੇ ਕਿਹਾ ਕਿ ਡਾ. ਦਲਜੀਤ ਸਿੰਘ ਚੀਮਾ ਤੇ ਹੋਰਨਾਂ ਸਾਥੀਆਂ ਵੱਲੋਂ ਝੂਠੀਆਂ ਅਪੀਲਾਂ ਕਰ ਕੇ ਸਿੱਖ ਪੰਥ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।
Advertisement
Advertisement