ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਮਿਲੇਗਾ ਨਵਾਂ ਪ੍ਰਧਾਨ: ਚੀਮਾ

05:56 AM Apr 06, 2025 IST
ਇਕੱਤਰਤਾ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਦਲਜੀਤ ਸਿੰਘ ਚੀਮਾ।

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 5 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਮੀਦ ਨਾਲੋਂ ਵੱਧ ਲੋਕ ਪਾਰਟੀ ਦੇ ਮੈਂਬਰ ਬਣੇ ਹਨ।
ਸ੍ਰੀ ਚੀਮਾ ਅੱਜ ਇੱਥੇ ਪੈਲੇਸ ਵਿੱਚ ਹਲਕਾ ਆਨੰਦਪੁਰ ਸਾਹਿਬ ਦੇ ਪਾਰਟੀ ਦੇ ਨਵੇਂ ਚੁਣੇ ਡੈਲੀਗੇਟਾਂ ਦੇ ਸਨਮਾਨ ਸਮਾਰੋਹ ਮੌਕੇ ਪੁੱਜੇ ਹੋਏ ਸਨ। ਡਾ. ਚੀਮਾ ਨੇ ਕਿਹਾ ਕਿ ਅੱਠ ਤਰੀਕ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰਨੀ ਦੀ ਮੀਟਿੰਗ ਹੋਵੇਗੀ ਤੇ ਉਸ ਦਿਨ ਪਾਰਟੀ ਪ੍ਰਧਾਨ ਦੀ ਚੋਣ ਲਈ ਤਰੀਕ ਦਾ ਐਲਾਨ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਉਮੀਦ ਹੈ ਕੇ ਵਿਸਾਖੀ ਤੋਂ ਪਹਿਲਾਂ ਇਹ ਸਾਰਾ ਕੰਮ ਮੁਕੰਮਲ ਹੋ ਜਾਵੇਗਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਆਪਣਾ ਨਵਾਂ ਪ੍ਰਧਾਨ ਮਿਲੇਗਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਅਤੇ ਪਾਰਟੀ ਦੇ ਵਿਧੀ-ਵਿਧਾਨ ਅਨੁਸਾਰ ਭਰਤੀ ਕੀਤੀ ਗਈ ਪਰ ਉਨ੍ਹਾਂ ਦੇ ਰਾਜਨੀਤਿਕ ਵਿਰੋਧੀ ਦਿੱਲੀ ਦੇ ਇਸ਼ਾਰੇ ’ਤੇ ਲੋਕਾਂ ਨੂੰ ਗੁਮਰਾਹ ਕਰਦੇ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀਆਂ ਵਿਰੁੱਧ ਰਵੱਈਏ ਦੀ ਨਾ ਤਾਂ ਸੁਧਾਰ ਲਹਿਰ ਵਾਲਿਆਂ ਨੇ ਤੇ ਨਾ ‘ਆਪ’ ਵਾਲਿਆਂ ਨੇ ਵਿਰੋਧ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਲੋਕ ਕੇਂਦਰ ਦੇ ਇਸ਼ਾਰੇ ’ਤੇ ਚੱਲ ਰਹੇ ਹਨ।
ਇਸ ਮੌਕੇ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਜ਼ਿਲ੍ਹਾ ਰੂਪਨਗਰ ਦੀ ਮੈਂਬਰਸ਼ਿਪ ਭਰਤੀ ਲਈ ਲਗਾਏ ਆਬਜ਼ਰਵਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸੀਨੀਅਰ ਆਗੂ ਸੰਦੀਪ ਸਿੰਘ ਕਲੋਤਾ, ਯੂਥ ਆਗੂ ਰਾਣਾ ਆਦੇਸ਼ ਅਗੰਮਪੁਰ ਨੇ ਵੀ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।

Advertisement

Advertisement