ਅਕਾਲੀ ਪੰਚਾਇਤ ਤੇ ਸਾਬਕਾ ਸਰਪੰਚ ਵਰਕਰਾਂ ਸਣੇ ‘ਆਪ’ ’ਚ ਸ਼ਾਮਲ
ਮਜੀਠਾ, 4 ਜੂਨ
ਵਿਧਾਨ ਸਭਾ ਹਲਕਾ ਮਜੀਠਾ ਵਿੱਚ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਿਆ, ਜਦੋਂ ਦੇ ਪਿੰਡ ਦਬੁਰਜੀ ਦੀ ਅਕਾਲੀ ਪੰਚਾਇਤ, ਅਕਾਲੀ ਦਲ ਦੇ ਦੋ ਦਰਜਨ ਤੋਂ ਵੱਧ ਸਰਗਰਮ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਹਲਕਾ ਮਜੀਠਾ ਤੋਂ ‘ਆਪ’ ਦੇ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਦੀ ਅਗਵਾਈ ਵਿੱਚ ਸਾਰੇ ਸ਼ਾਮਲ ਹੋਏ ਵਿਅਕਤੀਆਂ ਨੇ ਭਰੋਸਾ ਪ੍ਰਗਟ ਕੀਤਾ।
ਜੱਗਾ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੇਠਲੇ ਪੱਧਰ ਤੱਕ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਇਹ ਵਰਕਰ ‘ਆਪ’ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਨਵੇਂ ਸ਼ਾਮਲ ਹੋਏ ਵਰਕਰਾਂ ਆਮ ਆਦਮੀ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇ।
ਇਸ ਮੌਕੇ ਪਿੰਡ ਦਬੁਰਜੀ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੋਹੀ ਦੀ ਅਗਵਾਈ ਹੇਠ ਪ੍ਰਮੁੱਖ ਨਾਵਾਂ ਵਿੱਚ ਗੁਰਭੇਜ ਸਿੰਘ ਸਰਪੰਚ, ਜਸਪਾਲ ਸਿੰਘ ਮੈਂਬਰ ਪੰਚਾਇਤ, ਸੁਖਪਾਲ ਸਿੰਘ ਮੈਂਬਰ ਪੰਚਾਇਤ, ਸੁਖਵੰਤ ਕੌਰ ਮੈਂਬਰ ਪੰਚਾਇਤ, ਜੋਗਾ ਸਿੰਘ ਮੈਂਬਰ ਪੰਚਾਇਤ, ਧਰਮਿੰਦਰ ਸਿੰਘ ਠੇਕੇਦਾਰ, ਮਾਹਲ ਸਿੰਘ, ਚੰਦ ਸਿੰਘ, ਜੰਗ ਸਿੰਘ, ਕੁਲਵੰਤ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਸਾਬਕਾ ਮੈਂਬਰ, ਰੇਸ਼ਮ ਸਿੰਘ, ਪ੍ਰਧਾਨ ਮਨਿੰਦਰ ਸਿੰਘ, ਕੈਪਟਨ ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ ਸੋਹੀ, ਗੁਰ ਰੰਧਾਵਾ ਐਕਟਰ, ਮਾਸਟਰ ਹਰਚਰਨ ਸਿੰਘ, ਸ਼ਮਸ਼ੇਰ ਸਿੰਘ ਸੋਹੀ ਮੈਂਬਰ ਪੰਚਾਇਤ ਸ਼ਾਮਲ ਹੋਏ। ਇਸ ਮੌਕੇ ਨਵਜੋਤ ਸਿੰਘ (ਬਲਾਕ ਪ੍ਰਧਾਨ), ਸੁਰਿੰਦਰ ਕੌਰ, ਸਿਮਰਜੀਤ ਸਿੰਘ, ਗੁਰਚਰਨ ਸਿੰਘ, ਬਲਵੰਤ ਸਿੰਘ, ਅਤੇ ਹਲਕਾ ਕੋਆਰਡੀਨੇਟਰ ਤਰਸੇਮ ਸਿੰਘ ਗਿੱਲ ਹਾਜ਼ਰ ਸਨ।
ਨਸ਼ਿਆਂ ਖ਼ਿਲਾਫ ਮੁਹਿੰਮ ’ਚ ਸਾਥ ਦੇਣ ਦੀ ਅਪੀਲ
ਪਿੰਡ ਦਬੁਰਜੀ ਵਿੱਚ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੋਹੀ ਘਰ ਸਮਾਗਮ ਦੌਰਾਨ ਜਿੱਥੇ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰ ਪਾਲ ਸਿੰਘ ਇਸ ਦੌਰਾਨ ਤਰਸੇਮ ਸਿੰਘ ਗਿੱਲ, ਹਲਕਾ ਕੋਆਰਡੀਨੇਟਰ ਨੇ ਨਸ਼ਿਆਂ ਵਿਰੁੱਧ ਮੁਹਿੰਮ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ।